Fri, Apr 19, 2024
Whatsapp

ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਯਾਤਰੀ ਕੋਲੋਂ ਸੋਨਾ ਬਰਾਮਦ

Written by  Jashan A -- March 16th 2020 07:21 PM
ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਯਾਤਰੀ ਕੋਲੋਂ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਯਾਤਰੀ ਕੋਲੋਂ ਸੋਨਾ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵੱਲੋਂ 580 ਗ੍ਰਾਮ ਸੋਨਾ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੁਬਈ ਤੋਂ ਪੁੱਜੇ ਇੱਕ ਯਾਤਰੂ ਕੋਲੋਂ ਕਸਟਮ ਵਿਭਾਗ ਨੇ ਸੋਨੇ ਦੀ ਬਰਾਮਦਗੀ ਕੀਤੀ ਹੈ, ਜਿਸ ਦੀ ਕੀਮਤ 21 ਲੱਖ ਰੁਪਏ ਦੱਸੀ ਜਾ ਰਹੀ ਹੈ। ਸੋਨੇ ਸਮੇਤ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਪਵਨ ਕੁਮਾਰ ਪਿੰਡ ਮੁਹੰਮਦ ਪੁਰ ਜ਼ਿਲ੍ਹਾ ਗੋਪਾਲ ਗੰਜ ਬਿਹਾਰ ਹੋਈ ਪਈ ਹੈ। ਹੋਰ ਪੜ੍ਹੋ: ਨਸ਼ਾ ਤਸਕਰੀ 'ਚ ਪੰਜਾਬ ਪੁਲਿਸ ਦੇ ਜਵਾਨ ਵੀ ਸਰਗਰਮ, ਅਫ਼ੀਮ ਤੇ ਹੈਰੋਇਨ ਸਣੇ 5 ਗ੍ਰਿਫਤਾਰ ਫਿਲਹਾਲ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਕਈ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। -PTC News


  • Tags

Top News view more...

Latest News view more...