ਮਸ਼ਹੂਰ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ

By Shanker Badra - July 24, 2021 9:07 pm

ਅੰਮ੍ਰਿਤਸਰ : ਕਿਸਾਨੀ ਸੰਘਰਸ਼ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਦਿੱਲੀ ਗੋਲਡਨ ਹੱਟ ਰੈਸਟੋਰੈਂਟ (Golden Hut owner )ਦੇ ਮਾਲਕ ਰਾਮ ਸਿੰਘ ਰਾਣਾ (Ram Singh Rana )ਅੱਜ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਗੋਲਡਨ ਗੇਟ 'ਤੇ ਪਹੁੰਚਦਿਆਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ਮਸ਼ਹੂਰ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ

ਪੜ੍ਹੋ ਹੋਰ ਖ਼ਬਰਾਂ : ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਬਣੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਪ੍ਰਧਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਮ ਸਿੰਘ ਰਾਣਾ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਵੇਰੇ 9 ਵਜੇ ਨਤਮਸਤਕ ਹੋਣਗੇ ਅਤੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ ਤੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਦੇ ਛੋਟੇ ਬੱਚੇ ਦਾ ਕੱਲ ਨੂੰ ਜਨਮ ਦਿਨ ਹੈ।

ਮਸ਼ਹੂਰ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ

ਇਸ ਕਰਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ ਤੇ ਆਪਣੇ ਬੇਟੇ ਦੇ ਜਨਮ ਦਿਨ 'ਤੇ ਵਾਹਿਗੁਰੂ ਦੇ ਚਰਨਾਂ ਅੱਗੇ ਉਸਦੀ ਸਿਹਤਯਾਬੀ ਲਈ ਅਰਦਾਸ ਬੇਨਤੀ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਠ ਮਹੀਨੇ ਤੋਂ ਦਿੱਲੀ ਬਾਰਡਰ 'ਤੇ ਸੰਘਰਸ਼ ਚੱਲ ਰਿਹਾ ਹੈ ਤੇ ਅੱਠ ਮਹੀਨੇ ਤੋਂ ਉਹ ਆਪਣਾ ਯੋਗਦਾਨ ਸੰਘਰਸ਼ 'ਚ ਪਾਉਂਦੇ ਆ ਰਹੇ ਹਨ ਅਤੇ ਅੱਠ ਮਹੀਨਿਆਂ ਬਾਅਦ ਕਿਸਾਨੀ ਸੰਘਰਸ਼ ਦੀ ਅਰਦਾਸ ਵਾਸਤੇ ਵੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ

ਮਸ਼ਹੂਰ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਦਾ ਨਿਊ ਅੰਮ੍ਰਿਤਸਰ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ

ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ 'ਚ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਾਂ ਤੇ ਪਾਉਂਦੇ ਆਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚਾਹੇ ਇਸ ਕਿਸਾਨੀ ਅੰਦੋਲਨ 'ਚ ਉਨ੍ਹਾਂ ਦੀ ਜਾਨ ਵੀ ਕਿਉਂ ਨਾ ਚੱਲ ਜਾਵੇ ,ਉਸ ਤੋਂ ਬਾਅਦ ਉਨ੍ਹਾਂ ਦੇ ਬਾਕੀ ਪਰਿਵਾਰਕ ਮੈਂਬਰ ਕਿਸਾਨਾਂ ਦਾ ਉਸੇ ਤਰ੍ਹਾਂ ਸਹਿਯੋਗ ਕਰਨਗੇ ,ਜਿਸ ਤਰ੍ਹਾਂ ਰਾਮ ਸਿੰਘ ਰਾਣਾ ਖ਼ੁਦ ਸਹਿਯੋਗ ਕਰਦੇ ਪਏ ਹਨ।

-PTCNews

adv-img
adv-img