Advertisment

ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਗੁਰਦੁਆਰਾ ਕਮੇਟੀਆਂ ਸੁਚੇਤ ਹੋਣ –ਪ੍ਰੋ. ਕਿਰਪਾਲ ਸਿੰਘ ਬਡੂੰਗਰ

author-image
Ragini Joshi
New Update
ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਗੁਰਦੁਆਰਾ ਕਮੇਟੀਆਂ ਸੁਚੇਤ ਹੋਣ –ਪ੍ਰੋ. ਕਿਰਪਾਲ ਸਿੰਘ ਬਡੂੰਗਰ
Advertisment
Golden Temple ਅੰਮ੍ਰਿਤਸਰ: ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ ਬਣਦੀ ਹੈ, ਜਿਸ ਨੂੰ ਸੁਹਿਰਦਤਾ ਨਾਲ ਨਿਭਾਉਣ ਲਈ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਉਪਕਰਣਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਲਗਾਤਾਰ ਚਲਾਉਣਾ ਅਜਿਹੇ ਹਾਦਸਿਆਂ ਦਾ ਕਾਰਨ ਬਣਦਾ ਹੈ ਇਸ ਲਈ ਰਾਤ ਸਮੇਂ ਬਿਜਲੀ ਉਪਕਰਣ ਬੰਦੇ ਰੱਖੇ ਜਾਣ। ਪ੍ਰੋ. ਬਡੂੰਗਰ ਨੇ ਆਖਿਆ ਕਿ ਦੁਖਦ ਗੱਲ ਇਹ ਹੈ ਕਿ ਕਈ ਵਾਰ ਅਪੀਲਾਂ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸੰਗਤਾਂ ਨੂੰ ਮਾਨਸਿਕ ਠੇਸ ਪੁੱਜਦੀ ਹੈ, ਇਸ ਲਈ ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਗੁਰਦੁਆਰਾ ਪ੍ਰਬੰਧਾਂ ਵਿਚ ਅਣਗਹਿਲੀ ਵਰਤਣ ਵਾਲੀਆਂ ਕਮੇਟੀਆਂ ਨੂੰ ਜਿਮੇਵਾਰੀ ਦਾ ਅਹਿਸਾਸ ਕਰਵਾਉਣ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਹਲਕੇ ਵਿਚ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਅੱਗੇ ਆਉਣ। —PTC News-
Advertisment

Stay updated with the latest news headlines.

Follow us:
Advertisment