ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਨਰਿੰਦਰਪਾਲ ਸਿੰਘ ਦਾ ਸਨਮਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਨਰਿੰਦਰਪਾਲ ਸਿੰਘ ਦਾ ਸਨਮਾਨ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਨਰਿੰਦਰਪਾਲ ਸਿੰਘ ਦਾ ਸਨਮਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ. ਨਰਿੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ : ਪੱਤਰਕਾਰੀ ਵਿਚ ਚੰਗਾ ਨਾਮਨਾ ਖੱਟਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਚਾਰਕ ਸ. ਨਰਿੰਦਰਪਾਲ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ। ਦਫਤਰ ਸ੍ਰੋਮਣੀ ਕਮੇਟੀ ਵਿਖੇ ਪਹੁੰਚਣ ਤੇ ਸ. ਦਿਲਜੀਤ ਸਿੰਘ ਬੇਦੀ ਨੇ ਉਨ•ਾਂ ਨੂੰ ਪੁਸਤਕਾਂ ਭੇਟ ਕਰ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ. ਨਰਿੰਦਰਪਾਲ ਸਿੰਘ ਨੇ ਅਮਰੀਕਾ ਵਿਚ ਜਿਥੇ ਪੱਤਰਕਾਰੀ ਵਿਚ ਚੰਗਾ ਨਾਮ ਬਣਾਇਆ ਹੈ ਉਥੇ ਉਹ ਸਿੱਖ ਧਰਮ ਦੇ ਪ੍ਰਚਾਰ ਲਈ ਵੀ ਮੋਹਰੀ ਰੋਲ ਨਿਭਾ ਰਹੇ ਹਨ। ਇਸ ਮੌਕੇ ਸ. ਨਰਿੰਦਰਪਾਲ ਸਿੰਘ ਨੇ ਕਿਹਾ ਕਿ ਉਨ•ਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੀ ਸੇਵਾ ਕੀਤੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਉਹ ਅਮਰੀਕਾ ਵਿਚ ਸੇਵਾਵਾਂ ਨਿਭਾ ਰਹੇ ਹਨ। ਉਨ•ਾਂ ਕਿਹਾ ਕਿ ਉਹ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਰਹੇ ਹਨ ਅਤੇ ਅਗੋਂ ਵੀ ਸਹਿਯੋਗੀ ਰਹਿਣਗੇ। ਉਨ•ਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਵੱਲੋਂ ਅਰੰਭੇ ਕਾਰਜ਼ਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ•ਾਂ ਵੱਲੋਂ ਅਰੰਭੀ ਧਰਮ ਪ੍ਰਚਾਰ ਲਹਿਰ ਨੌਜਵਾਨੀ ਦੇ ਮਾਰਗ ਦਰਸ਼ਨ ਲਈ ਸਹਾਈ ਸਿਧ ਹੋਵੇਗੀ।

—PTC News