ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਬੰਦ ਉੱਪਰ ਲੱਗੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਬੰਦ ਉੱਪਰ ਲੱਗੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਉੱਪਰ ਲੱਗੇ ਸੋਨੇ ਦੇ ਪੱਤਰਿਆਂ ਦੀ ਚਮਕ ਬਰਕਰਾਰ ਰੱਖਣ ਲਈ ਕਾਰ ਸੇਵਾ ਆਰੰਭ ਹੋ ਗਈ ਹੈ। ਇਹ ਸੇਵਾ ਇੰਗਲੈਂਡ ਦੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ (ਯੂਕੇ) ਵੱਲੋਂ ਕੀਤੀ ਜਾ ਰਹੀ ਹੈ। [caption id="attachment_394923" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਬੰਦ ਉੱਪਰ ਲੱਗੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ[/caption] ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਦੇ ਮੈਂਬਰਾਂ ਨੂੰ ਸੋਨੇ ਦੀ ਧੁਆਈ ਕਰਨ ਦੀ ਕਾਰ ਸੇਵਾ ਸੌਂਪੀ ਗਈ ਹੈ। ਜਿਸ ਤਹਿਤ ਅੱਜ ਜੱਥੇ ਦੇ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਆਰੰਭ ਕੀਤਾ ਗਿਆ ਹੈ, ਇਹ ਸੇਵਾ ਲਗਭਗ 10 ਦਿਨਾਂ ਤੱਕ ਚੱਲੇਗੀ। [caption id="attachment_394922" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਬੰਦ ਉੱਪਰ ਲੱਗੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ[/caption] ਇਸ ਸੰਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰੀ ਜਥੇ ਦੇ ਸਹਿਯੋਗ ਨਾਲ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਆਪਣੇ ਹੱਥੀਂ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਹੈ। [caption id="attachment_394921" align="aligncenter" width="300"] ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਬੰਦ ਉੱਪਰ ਲੱਗੇ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ[/caption] ਦੱਸ ਦੇਈਏ ਕਿ ਅਧਿਆਤਮਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਹੋਏ ਸੋਨੇ ਦੀ ਚਮਕ ਨੂੰ ਪ੍ਰਦੂਸ਼ਣ ਪ੍ਰਭਾਵਿਤ ਕਰ ਰਿਹਾ ਹੈ ਅਤੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ 'ਤੇ ਸੋਨੇ ਦੀ ਧੁਆਈ ਕਰਵਾਈ ਜਾਂਦੀ ਹੈ ਤਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਅਲੌਕਿਕ ਦਿੱਖ ਨੂੰ ਬਰਕਰਾਰ ਰੱਖਿਆ ਜਾਵੇ। -PTCNews