ਬਾਬਾ ਲਾਭ ਸਿੰਘ ਨੇ ਬਣਾਈ ਚੰਡੀਗੜ੍ਹ ਦੇ ਦਿਲ 'ਚ ਥਾਂ, ਗੂਗਲ ਨੇ ਰੱਖਿਆ ਮਟਕਾ ਚੌਂਕ ਦਾ ਨਾਮ ਬਾਬਾ ਲਾਭ ਸਿੰਘ ਚੌਂਕ

By Jashan A - July 26, 2021 10:07 am

ਚੰਡੀਗੜ੍ਹ: ਚੰਡੀਗੜ੍ਹ ਦੇ ਮਟਕਾ ਚੌਕ (Matka Chowk) 'ਤੇ ਕਿਸਾਨੀ ਹੱਕਾਂ ਲਈ ਡਟੇ ਬਾਬਾ ਲਾਭ ਸਿੰਘ ਜੀ (Baba Labh Singh Chowk)ਨੂੰ ਦੁਨੀਆ ਸਲਾਮ ਕਰ ਰਹੀ ਹੈ। ਹਰ ਕੋਈ ਬਾਬਾ ਲਾਭ ਸਿੰਘ ਵੱਲੋਂ ਕਿਸਾਨਾਂ ਨੂੰ ਦਿਤੀ ਜਾ ਰਹੀ ਹਿਮਾਇਤ ਦੀ ਸ਼ਲਾਘਾ ਕਰ ਰਿਹਾ ਹੈ ਤੇ ਉਹਨਾਂ ਦੇ ਸਮਰਥਨ ਨੂੰ ਸਿਜਦਾ ਕਰ ਰਿਹਾ ਹੈ। ਬੀਤੇ ਕਈ ਦਿਨਾਂ ਤੋਂ ਬਾਬਾ ਲਾਭ ਸਿੰਘ ਜੀ ਚੰਡੀਗੜ੍ਹ ਦੇ ਮਟਕਾ ਚੌਕ 'ਤੇ ਡਟੇ ਹੋਏ ਹਨ, ਅਜਿਹੇ 'ਚ ਇਸ ਚੌਕ ਦਾ ਨਾਮ ਬਾਬਾ ਲਾਭ ਸਿੰਘ ਪੈ ਗਿਆ ਹੈ। ਗੂਗਲ ਮੈਪ (Google Map) 'ਤੇ ਇਸ ਚੌਂਕ ਦਾ ਨਾਮ ਬਾਬਾ ਲਾਭ ਸਿੰਘ ਚੌਂਕ (Baba Labh Singh Chowk) ਦੇਖਿਆ ਜਾ ਰਿਹਾ ਹੈ। ਕਈ ਸਾਈਬਰ ਮਾਹਰਾਂ ਦਾ ਕਹਿਣਾ ਹੈ ਕਿ ਕਿਸੇ ਵੱਲੋਂ ਇਸ ਨੂੰ ਗੂਗਲ ਅਤੇ ਵਿਕੀਪੀਡੀਆ 'ਤੇ ਐਡਿਟ ਵੀ ਕੀਤਾ ਹੋਇਆ ਜਾ ਸਕਦਾ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਤੁਹਾਨੂੰ ਦੱਸ ਦੇਈਏ ਕਿ ਬਾਬਾ ਲਾਭ ਸਿੰਘ ਜੀ (Baba Labh Singh ) ਪਿਛਲੇ ਕਰੀਬ 5 ਮਹੀਨਿਆਂ ਤੋਂ ਕੇਂਦਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਭਾਵੇਂ ਮੀਂਹ ਹੋਵੇ ਜਾਂ ਹਨੇਰੀ ਉਹਨਾਂ ਵੱਲੋਂ ਲਗਾਤਾਰ ਕਿਰਸਾਨੀ ਦਾ ਝੰਡਾ ਬੁਲੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਚੰਡੀਗੜ੍ਹ ਦੇ ਮਟਕਾ ਚੌਕ ‘ਤੇ ਪੱਕਾ ਮੋਰਚਾ ਲਾਈ ਬੈਠੇ ਬਾਬਾ ਲਾਭ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ, ਹੋਏ ਭਾਵੁਕ

ਇਥੇ ਇਹ ਵੀ ਦੱਸ ਦੇਈਏ ਕਿ ਪਿਛਲੇ ਦਿਨੀਂ ਬਾਬਾ ਲਾਭ ਸਿੰਘ ਜੀ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮਿਲਣ ਪਹੁੰਚੇ। ਜਿਸ ਦੌਰਾਨ ਉਹਨਾਂ ਨੇ ਬਾਬਾ ਲਾਭ ਸਿੰਘ ਦਾ ਅਸ਼ੀਰਵਾਦ ਲਿਆ ਤੇ ਉਹਨਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਚੌਂਕ ‘ਤੇ ਆਪਣਾ ਅੰਦੋਲਨ ਜਾਰੀ ਰੱਖਦੇ ਹੋਏ ਪਿਛਲੇ 5 ਮਹੀਨਿਆਂ ਤੋਂ ਬਾਬਾ ਜੀ ਨੇ ਹਰ ਮੁਸ਼ਕਿਲ ਦਾ ਖਿੜੇ ਮੱਥੇ ਸਾਹਮਣਾ ਕੀਤਾ ਹੈ। ਸਾਡੇ ਸਾਰਿਆਂ ਲਈ ਉਹ ਇੱਕ ਯਾਦਗਾਰੀ ਸਬਕ ਅਤੇ ਪ੍ਰੇਰਨਾ ਸਾਬਤ ਹੋਏ ਹਨ। ਬਾਬਾ ਜੀ ਸੱਚੀ ਅਤੇ ਨਿਰਸੁਆਰਥ ਸੇਵਾ ਦਾ ਸਰੂਪ ਹਨ।

Google map shows Matka Chowk in Chandigarh as Baba Labh Singh Chowkਜ਼ਿਕਰ ਏ ਖਾਸ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਅਰਸੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ, ਜੰਤਰ ਮੰਤਰ ‘ਤੇ ਪ੍ਰਦਰਸ਼ਨ ਵੀ ਕਰ ਰਹੇ ਹਨ। ਪਰ ਕੇਂਦਰ ਸਰਕਾਰ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ।

-PTC News

adv-img
adv-img