Advertisment

ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਨੇ ਘੇਰਿਆ ਸਿੱਖਿਆ ਮੰਤਰੀ ਦਾ ਘਰ

author-image
Riya Bawa
New Update
ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਨੇ ਘੇਰਿਆ ਸਿੱਖਿਆ ਮੰਤਰੀ ਦਾ ਘਰ
Advertisment
ਜਲੰਧਰ : ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿੱਛਲੇ 15-20 ਸਾਲਾਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ ਨਾਭਾ ਅਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਕਾਲਜਾਂ ਦੇ ਮੈਂਬਰ ਸਾਹਿਬਾਨ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਨੂੰ ਜਲੰਧਰ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਮਿਲਣ ਲਈ ਪਹੁੰਚੇ।
Advertisment
publive-image ਇਸ ਮੌਕੇ ਸਾਰੇ ਸੂਬਾ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਉੱਚੇਰੀ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਕੱਤਰ ਉਚੇਰੀ ਸਿੱਖਿਆ ਵਿਭਾਗ ਨਾਲ ਹੋਈ ਮੀਟਿੰਗ ਵਿੱਚ ਕੀਤੇ ਵਾਅਦੇ ਅਨੁਸਾਰ ਪੱਤਰ ਜਾਰੀ ਕਰਕੇ 906 ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ  ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਬਿਨਾਂ ਕਿਸੇ ਸਰਤ ਸੁਰੱਖਿਅਤ ਨਹੀਂ ਕਰਦੀ,ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। publive-image ਇਸ ਮੌਕੇ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ ਨਾਭਾ, ਪ੍ਰੋ ਲਖਵਿੰਦਰ ਸਿੰਘ ਨਾਭਾ, ਪ੍ਰੋ ਨਰਿੰਦਰ ਸਿੰਘ ਨਾਭਾ, ਪ੍ਰੋ ਹੁਕਮ ਚੰਦ ਪਟਿਆਲਾ, ਪ੍ਰੋ ਧਰਮਜੀਤ ਮਾਨ ਜਲਵੇੜਾ, ਅੰਧਲੀਪ ਗੁਰਦਾਸਪੁਰ, ਪ੍ਰੋ  ਜੋਗਾ ਸਿੰਘ  ਗੁਰਦਾਸਪੁਰ, ਪ੍ਰੋ ਅਮਰਿੰਦਰ ਸਿੰਘ ਫਰੀਦਕੋਟ  ਪ੍ਰੋਫੈਸਰ ਰਮਨ ਬਠਿੰਡਾ, ਪ੍ਰੋ ਪੂਨਮ ਅਰੋੜਾ  ਕੋਟਕਪੂਰਾ ਅਤੇ ਕਈ ਹੋਰ ਮੈਂਬਰ ਹਾਜ਼ਰ ਰਹੇ। (ਪਤਰਸ ਮਸੀਹ ਦੀ ਰਿਪੋਰਟ ) publive-image publive-image -PTC News-
punjab-news protest jalandhar-news teachers-protest education-minister
Advertisment

Stay updated with the latest news headlines.

Follow us:
Advertisment