Advertisment

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ

author-image
Shanker Badra
Updated On
New Update
ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ
Advertisment
ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ:ਚੰਡੀਗੜ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। Government employees And Pensioners 1 February Dearness allowance ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। Government employees And Pensioners 1 February Dearness allowance ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਫਰਵਰੀ ਤੋਂ 6 ਫੀਸਦੀ ਮਿਲੇਗਾ ਮਹਿੰਗਾਈ ਭੱਤਾ ਵਿੱਤੀ ਤੰਗੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ,ਜਿਸ ਕਰਕੇ ਉਨਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। -PTCNews-
latest-news dearness-allowance-news india-latest-news news-in-punjabi news-in-punjab government-employees-news
Advertisment

Stay updated with the latest news headlines.

Follow us:
Advertisment