Sun, Apr 28, 2024
Whatsapp

ਸਰਕਾਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਲਈ ਰਜਿਸਟਰੇਸ਼ਨ ਦੀ ਤਾਰੀਖ਼ 30 ਅਗਸਤ ਤੱਕ ਵਧਾਈ

Written by  Jasmeet Singh -- August 25th 2022 07:47 PM
ਸਰਕਾਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਲਈ ਰਜਿਸਟਰੇਸ਼ਨ ਦੀ ਤਾਰੀਖ਼ 30 ਅਗਸਤ ਤੱਕ ਵਧਾਈ

ਸਰਕਾਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਲਈ ਰਜਿਸਟਰੇਸ਼ਨ ਦੀ ਤਾਰੀਖ਼ 30 ਅਗਸਤ ਤੱਕ ਵਧਾਈ

ਐਸਏਐਸ ਨਗਰ, 25 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਤੇ ਇਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਸਰਕਾਰ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਤਾਰੀਖ਼ ਵਿੱਚ 30 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸਏਐਸ ਨਗਰ ਅਮਿਤ ਤਲਵਾੜ ਨੇ ਖਿਡਾਰੀਆਂ ਨੂੰ www.punjabkhedmela2022.in 'ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਇਨਾਂ ਖੇਡਾਂ ਵਿੱਚ ਭਾਗ ਲੈਣ ਲਈ ਨਿਰਧਾਰਿਤ ਹਰ ਉਮਰ ਵਰਗ ਤਹਿਤ ਵੱਧ ਤੋਂ ਵੱਧ ਖਿਡਾਰੀ ਸ਼ਾਮਲ ਹੋਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਹੋਰਨਾਂ ਸਾਹਮਣੇ ਲਿਆਉਣ ਦਾ ਸੁਨਹਿਰੀ ਮੌਕਾ ਜ਼ਰੂਰ ਹਾਸਲ ਕਰਨ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਜ਼ਿਲਾ ਐਸਏਐਸ ਨਗਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਖਿਡਾਰੀਆਂ ਦੁਆਰਾ ਵੱਧ ਚੜ ਕੇ ਆਨਲਾਈਨ ਤੇ ਆਫ਼ਲਾਈਨ ਐਂਟਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਅਗਲੇ ਪੰਜ ਦਿਨਾਂ ਵਿੱਚ ਇਹ ਅੰਕੜਾ ਹੋਰ ਤੇਜ਼ੀ ਨਾਲ ਵਧਣ ਦੀ ਉਮੀਦ ਹੈ। ਉਨਾਂ ਕਿਹਾ ਕਿ ਕਾਲਜ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਚਾਹਵਾਨ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਖੇਡ ਮੁਕਾਬਲੇ ਹੋਣਗੇ ਜਿਸ ਉਪਰੰਤ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ ਅਤੇ 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਮੁਕਾਬਲੇ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਖੋ-ਖੋ ਅਤੇ ਰੱਸਾਕਸੀ ਦੇ ਮੁਕਾਬਲੇ ਹੋਣਗੇ ਜਦਕਿ ਜ਼ਿਲਾ ਪੱਧਰੀ ਖੇਡਾਂ ਤਹਿਤ ਕੁਲ 22 ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨਾਂ ਵਿੱਚ ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਤੇ ਵੇਟ ਲਿਫਟਿੰਗ ਸ਼ਾਮਲ ਹੋਣਗੇ। -PTC News


Top News view more...

Latest News view more...