Thu, Apr 18, 2024
Whatsapp

ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ

Written by  Riya Bawa -- July 22nd 2022 07:10 PM
ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ

ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ

ਚੰਡੀਗੜ੍ਹ: ਖਪਤਕਾਰਾਂ ਨੂੰ 24 ਘੰਟੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਨ ਅਤੇ ਕੌਮੀ ਪੱਧਰ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਦੇ ਉਦੇਸ਼ ਨੂੰ ਹਾਸਲ ਕਰਨ ਦੇ ਯਤਨਾਂ ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਵਾਸਤੇ ਵਿਸ਼ੇਸ਼ ਕਾਰਜ ਯੋਜਨਾ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। Harbhajan-Singh-Directs-TSPL-to-overhaul-unit-2-3 ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ 25 ਤੋਂ 30 ਜੁਲਾਈ ਤੱਕ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉੱਜਵਲ ਭਾਰਤ-ਉਜਵਲ ਭਵਿਸ਼ਯ ਅਤੇ ਪਾਵਰ@2047 ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਕੇਂਦਰੀ ਬਿਜਲੀ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨਾਲ ਕੱਲ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 46 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 30 ਜੁਲਾਈ ਨੂੰ ਗ੍ਰੈਂਡ ਫਿਨਾਲੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਸਬੰਧੀ ਸੰਗਰੂਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਪਛਾਣੇ ਗਏ 5 ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ ਇਹ ਵੀ ਪੜ੍ਹੋ: CBSE Result 2022: 12ਵੀਂ ਤੋਂ ਬਾਅਦ CBSE ਨੇ 10ਵੀਂ ਦਾ ਨਤੀਜਾ ਕੀਤਾ ਜਾਰੀ, ਲਿੰਕ ਰਾਹੀਂ ਕਰੋ ਚੈੱਕ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਬਿਜਲੀ ਖੇਤਰ ਵਿੱਚ ਸੁਧਾਰ ਲਈ ਖਾਸ ਤੌਰ 'ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਸੁਪਨਿਆਂ ਅਤੇ ਯੋਜਨਾਵਾਂ ‘ਤੇ ਚਾਨਣਾ ਵੀ ਪਾਇਆ। ਉਨ੍ਹਾਂ ਨੇ ਪੰਜਾਬ ਦੀ ਬਿਜਲੀ ਦਰਾਮਦ ਸਮਰੱਥਾ ਨੂੰ 8500 ਮੈਗਾਵਾਟ ਤੱਕ ਵਧਾਉਣ ਅਤੇ ਸੂਬੇ ਵਿੱਚ 14,000 ਮੈਗਾਵਾਟ ਤੋਂ ਵੱਧ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦਾ ਰਿਕਾਰਡ ਕਾਇਮ ਕਰਨ ਲਈ ਪੰਜਾਬ ਨੂੰ ਦਿੱਤੀ ਗਈ ਸਹਾਇਤਾ ਲਈ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਪਛਵਾੜਾ ਕੋਲਾ ਖਾਣ ਸਬੰਧੀ ਕੁਝ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਦਖਲ ਦੇਣ ਦੀ ਵੀ ਬੇਨਤੀ ਕੀਤੀ। ਸਰਕਾਰ ਵੱਲੋਂ 25 ਤੋਂ 30 ਜੁਲਾਈ ਤੱਕ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਹਫ਼ਤਾ ਭਰ ਜਸ਼ਨ ਮਨਾਉਣ ਲਈ ਤਿਆਰੀਆਂ ਮੁਕੰਮਲ ਕੇਂਦਰੀ ਬਿਜਲੀ ਮੰਤਰੀ ਨੇ ਪੰਜਾਬ ਵੱਲੋਂ ਬਿਜਲੀ ਖੇਤਰ ਵਿੱਚ ਹਾਲ ਹੀ ਵਿੱਚ ਕੀਤੀ ਗਈ ਪ੍ਰਗਤੀ ਖਾਸ ਕਰਕੇ ਬਿਜਲੀ ਸਮਰੱਥਾ ਵਧਾਉਣ ਅਤੇ ਮੌਜੂਦਾ ਝੋਨੇ/ਗਰਮੀ ਦੇ ਸੀਜ਼ਨ ਦੌਰਾਨ ਨਿਰਵਿਘਨ ਸਪਲਾਈ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ, ਪਛਵਾੜਾ ਕੋਲਾ ਖਾਣ ਅਤੇ ਬਿਜਲੀ ਖੇਤਰ ਨਾਲ ਸਬੰਧਤ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। -PTC News


Top News view more...

Latest News view more...