ਮੁੱਖ ਖਬਰਾਂ

ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਰੁਲਦੂ ਸਿੰਘ ਮਾਨਸਾ   

By Shanker Badra -- January 29, 2021 5:47 pm


ਨਵੀਂ ਦਿੱਲੀ : ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿੱਚ ਸੰਘਰਸ਼ ਲਗਾਤਾਰ ਜਾਰੀ ਹੈ। ਪਿਛਲੇ 2 ਮਹੀਨੇ ਤੋਂ ਹਲਾਤ ਸ਼ਾਂਤੀਪੂਰਨ ਸੀ। ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅਦੰਲੋਨ ਨੂੰ 2 ਮਹੀਨਿਆਂ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਪਰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਹਾਲਾਤ ਤਣਾਅਪੂਰਨ ਹੁੰਦੇ ਜਾ ਰਹੇ ਹਨ। ਇਸ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਟਰੈਕਟਰ ਪਰੇਡ ਦੇ ਸ਼ੁਰੂ ਤੋਂ ਹੀ ਖ਼ਿਲਾਫ਼ ਸੀ।

ਪੜ੍ਹੋ ਹੋਰ ਖ਼ਬਰਾਂ : ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ

Government is trying to discredit the Kisan Andolan t: Ruldu Singh Mansa ਸਰਕਾਰ ਵੱਲੋਂ ਕਿਸਾਨੀ ਅੰਦੋਲਨਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਰੁਲਦੂ ਸਿੰਘ ਮਾਨਸਾ

ਕਿਸਾਨ ਆਗੂ ਰੁਦਲੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਤੋਂ ਲੈ ਕੇ ਕਿਸਾਨੀ ਅੰਦੋਲਨ ਲਗਭਗ 5ਵੇਂ ਮਹੀਨੇ 'ਚ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭਾਵੇਂ ਹੀ ਟਰੈਕਟਰ ਪਰੇਡ ਦੀ ਕਿਸਾਨਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ ਪਰ ਕੁਝ ਤਾਕਤਾਂ ਨਾਲ ਮਿਲ ਕੇ ਸਰਕਾਰ ਕਿਸਾਨਾਂ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੀ ਸੀ। ਜਿਸ ਕਰਕੇ ਸਰਕਾਰ ਨੇ ਕੁੱਝ ਤਾਕਤਾਂ ਨਾਲ ਮਿਲੇ ਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਹੈ।

Government is trying to discredit the Kisan Andolan t: Ruldu Singh Mansa ਸਰਕਾਰ ਵੱਲੋਂ ਕਿਸਾਨੀ ਅੰਦੋਲਨਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਰੁਲਦੂ ਸਿੰਘ ਮਾਨਸਾ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਮਾਮਲੇ ‘ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 40 ਕਿਸਾਨ ਜਥੇਬੰਦੀਆਂ ਨੇ ਟਰੈਕਟਰ ਪਰੇਡ ਓਸੇ ਰੂਟ 'ਤੇ ਹੀ ਕੱਢੀ ਜੋ ਦਿੱਲੀ ਪੁਲਿਸ ਵੱਲੋਂ ਤੈਅ ਕੀਤਾ ਗਿਆ ਸੀ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਅੰਦੋਲਨ ਨੂੰ ਭਟਕਾ ਕੇ ਗਲਤ ਰਸਤੇ 'ਤੇ ਪਾਇਆ ਹੈ। ਰੁਲਦੂ ਸਿੰਘ ਨੇ ਕਿਹਾ ਕਿ ਜਦੋਂ ਤੋਂ ਅੰਦੋਲਨ ਸ਼ੁਰੂ ਹੋਇਆ ਹੈ ,ਅਸੀਂ ਕਦੇਂ ਨਹੀਂ ਕਿਹਾ ਕਿ ਅਸੀਂ ਲਾਲ ਕਿਲ੍ਹੇ 'ਤੇ ਝੰਡਾ ਚੜਾਉਣਾ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਕਿਸੇ ਧਰਮ ਦਾ ਝੰਡਾ ਨਹੀਂ ਸਿਰਫ ਕੌਮੀ ਝੰਡਾ ਹੀ ਚੜਨਾ ਚਾਹੀਦਾ ਹੈ। ਇਸ ਦੇ ਨਾਲ ਹੀ ਰੁਲਦੂ ਸਿੰਘ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ 'ਚ ਭੜਕੀ ਹਿੰਸਾ ਦੌਰਾਨ ਘੱਟੋ-ਘੱਟ 50 ਟਰੈਕਟਰਾਂ ਦਾ ਅਜੇ ਤਕ ਪਤਾ ਨਹੀਂ ਲੱਗਾ। ਇੰਨਾ ਹੀ ਨਹੀਂ 200 ਤੋਂ 250 ਨੌਜਵਾਨ ਅਜੇ ਤੱਕ ਗਾਇਬ ਹਨ, ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਕਿ ਉਹ ਕਿੱਥੇ ਹਨ।
-PTCNews

  • Share