ਮੁੱਖ ਖਬਰਾਂ

ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਸਰਕਾਰ ਦਾ ਨਵਾਂ ਫ਼ਰਮਾਨ ਜਾਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਮਿਲਣ 'ਤੇ ਹੀ ਹੋ ਸਕੇਗੀ ਬਦਲੀ

By Pardeep Singh -- June 29, 2022 7:34 pm

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਏ ਦਿਨ ਨਵੇਂ ਫ਼ਰਮਾਨ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਤੈਨਾਤੀਆ ਨੂੰ ਲੈ ਕੇ ਇਕ ਪੱਤਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਹੁਣ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਕੁਝ ਹੁਕਮ ਜਾਰੀ ਕੀਤੇ ਹਨ।

1.ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਬਦਲੀਆ ਅਤੇ ਤੈਨਾਤੀਆ ਕਰਨਦਾ ਸਮਾਂ ਮਿਤੀ 11-04-2022 ਤੋਂ 31 -5-2022 ਤੱਕ ਨਿਸ਼ਚਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 30-06-2022 ਤੱਕ ਸਮਾਂ ਵਧਾ ਦਿੱਤਾ ਸੀ। ਹੁਣ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਬਦਲੀਆ ਦਾ ਸਮਾਂ 7-7-2022 ਕਰ ਦਿੱਤਾ ਹੈ।

2.ਪੰਜਾਬ ਸਰਕਾਰ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ 7 ਜੁਲਾਈ ਤੋਂ ਬਾਅਦ ਆਮ ਬਦਲੀਆ ਵਿ4ਚ ਸੰਪੂਰਨ ਰੋਕ ਲਗਾ ਦਿੱਤੀ ਹੈ।

3.ਜੇਕਰ ਕਿਸੇ ਵੀ ਮੁਲਾਜ਼ਮ ਦਾ ਕੋਈ ਨਿੱਜੀ ਕਾਰਣ ਹੈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਕਾਰਨ ਦੱਸੇਗਾ ਅਤੇ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਹੀ ਬਦਲੀ ਹੋ ਸਕੇਗੀ।

ਇਹ ਵੀ ਪੜ੍ਹੋ:ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਲੱਗ ਸਕਦੀ ਸੂਬੇ ’ਚ ਆਰਥਿਕ ਐਮਰਜੈਂਸੀ : ਪ੍ਰੋ. ਚੰਦੂਮਾਜਰਾ

-PTC News

  • Share