ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

By Baljit Singh - July 07, 2021 7:07 pm

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ। ਜੇਕਰ ਸਰਕਾਰ ਇਸ ਸਬੰਧ ਵਿਚ ਸੰਜੀਦਾ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲਣ ਦੀ ਪਹਿਲਕਦਮੀ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਵਾਂ ਖੋਲੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੋਰੋਨਾ ਦਾ ਬਾਹਨਾ ਨਹੀਂ ਰਹਿਣਾ ਚਾਹੀਦਾ।

ਪੜੋ ਹੋਰ ਖਬਰਾਂ: 30 ਦੇਸ਼ਾਂ ’ਚ ਫੈਲਿਆ ਕੋਰੋਨਾ ਦਾ ਨਵਾਂ Lambda Variant, ਵਧਿਆ ਖਤਰਾ

ਬੀਬੀ ਜਗੀਰ ਕੌਰ ਅੰਮ੍ਰਿਤਸਰ ਦੇ ਕਸਬਾ ਰਮਦਾਸ ’ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋੋਲਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਜਲਦੀ ਹੀ ਇਕ ਹੋਰ ਪੱਤਰ ਵੀ ਲਿਖਿਆ ਜਾਵੇਗਾ।

ਪੜੋ ਹੋਰ ਖਬਰਾਂ: ਹੈਤੀ ਦੇ ਰਾਸ਼ਟਰਪਤੀ ਜੋਵੇਨਲ ਮੋਇਸ ਦੀ ਹੱਤਿਆ, ਫਸਟ ਲੇਡੀ ਨੂੰ ਵੀ ਲੱਗੀ ਗੋਲੀ

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਯਾਦਗਾਰਾਂ ਸਥਾਪਤ ਕਰਕੇ ਵਿਰਸੇ ਦੀ ਜਾਣਕਾਰੀ ਨਵੀਂ ਪੀੜੀ ਤੱਕ ਪਹੁੰਚਾਉਣ ਦਾ ਵਧੀਆ ਯਤਨ ਕੀਤਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਵ ਲਈ ਸੰਜੀਦਾ ਯਤਨ ਨਹੀਂ ਕੀਤੇ ਜਾ ਰਹੇ।

ਪੜੋ ਹੋਰ ਖਬਰਾਂ: PM ਮੋਦੀ ਕੈਬਨਿਟ ਦਾ ਵਿਸਥਾਰ, ਸਿੰਧਿਆ-ਪਸ਼ੁਪਤੀ ਪਾਰਸ ਸਣੇ ਕਈ ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ

ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੂੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੌਲ ਨੂੰ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਤਾਰ-ਤਾਰ ਕਰਨ ਦੀ ਤਾਕ ਵਿਚ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਲੋਕਾਂ ਨੂੰ ਨੱਥ ਪਾ ਕੇ ਰਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।

ਪੜੋ ਹੋਰ ਖਬਰਾਂ: ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਇਨ੍ਹਾਂ ਸੂਬਿਆਂ ਲਈ ਅਲਰਟ

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਤੋਂ ਇਲਾਵਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਪ੍ਰਬੰਧਕੀ ਬਲਾਕ ਦੇ ਨੀਂਹ ਪੱਥਰ ਤੋਂ ਪਰਦਾ ਵੀ ਹਟਾਇਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਰਮਦਾਸ ਵਿਖੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਨਾਲ ਸਬੰਧਤ ਕਾਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।

ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ 12 ਜੁਲਾਈ ਨੂੰ ਮੋਤੀ ਬਾਗ ਪੈਲੇਸ ਮੂਹਰੇ ਦੇਵੇਗਾ ਧਰਨਾ

-PTC News

adv-img
adv-img