Advertisment

ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ

author-image
ਜਸਮੀਤ ਸਿੰਘ
Updated On
New Update
ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ
Advertisment
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ, ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
Advertisment
ਇਹ ਵੀ ਪੜ੍ਹੋ: ਭਗਵੰਤ ਮਾਨ 16 ਮਾਰਚ ਨੂੰ ਚੁੱਕਣਗੇ ਸਹੁੰ, ਨਵੇਂ ਚੁਣੇ ਗਏ ਵਿਧਾਇਕਾਂ ਦੀ ਪਲੇਠੀ ਮੀਟਿੰਗ ਸ਼ੁਰੂ publive-image ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ। ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ। publive-image ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ।
Advertisment
ਇਹ ਵੀ ਪੜ੍ਹੋ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 'ਹਾਈਕਮਾਨ' ਦੇ ਸਿਰ ਭੰਨਿਆ ਭਾਂਡਾ publive-image ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ 'ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ। publive-image -PTC News-
punjabi-news punjab-politics punjab-update punjab-elections-2022 punjab-assembly-elections
Advertisment

Stay updated with the latest news headlines.

Follow us:
Advertisment