Advertisment

ਮੁੱਖ ਮੰਤਰੀ ਵੱਲੋਂ ਕਰਤਾਰਪੁਰ ਲਾਂਘੇ ਦੇ ਵਿਕਾਸ ’ਚ ਤੇਜ਼ੀ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ

author-image
Jashan A
Updated On
New Update
ਮੁੱਖ ਮੰਤਰੀ ਵੱਲੋਂ ਕਰਤਾਰਪੁਰ ਲਾਂਘੇ ਦੇ ਵਿਕਾਸ ’ਚ ਤੇਜ਼ੀ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ
Advertisment
ਮੁੱਖ ਮੰਤਰੀ ਵੱਲੋਂ ਕਰਤਾਰਪੁਰ ਲਾਂਘੇ ਦੇ ਵਿਕਾਸ ’ਚ ਤੇਜ਼ੀ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ, ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਉਨਾਂ ਨੇ ਕੌਮਾਂਤਰੀ ਸਰਹੱਦ ਤੋਂ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਤੇ ਵੀਜ਼ਾ ਮੁਕਤ ‘ਖੁੱਲੇ ਦਰਸ਼ਨ ਦੀਦਾਰੇ’ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਲੰਘੀ ਦੇਰ ਰਾਤ ਟਵੀਟ ਕਰਦਿਆਂ ਆਖਿਆ,‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਪ੍ਰਾਜੈਕਟ ਲਈ ਮੇਰੀ ਸਰਕਾਰ ਵੱਲੋਂ ਮੈਂ ਪੂਰਾ ਸਹਿਯੋਗ ਕਰਦਾ ਹਾਂ।’’ ਐਤਵਾਰ ਨੂੰ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਂਘੇ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣਾ ਹੀ ਕਾਫੀ ਨਹੀਂ ਹੈ ਸਗੋਂ ਸਰਹੱਦ ਪਾਰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜ਼ੇ ਦੀ ਸ਼ਰਤ ਖਤਮ ਕਰਕੇ ‘ਖੁੱਲੇ ਦਰਸ਼ਨ ਦੀਦਾਰੇ’ ਦੀ ਸਹੂਲਤ ਦਿੱਤੇ ਜਾਣ ਦੀ ਵੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਸਪੋਰਟ ਅਤੇ ਵੀਜ਼ੇ ਦੀ ਸ਼ਰਤ ਨਾਲ ਬਿਨਾਂ ਪਾਸਪੋਰਟ ਵਾਲੇ ਹਜ਼ਾਰਾਂ ਸ਼ਰਧਾਲੂ ਖਾਸ ਕਰਕੇ ਪੰਜਾਬ ਦੇ ਪੇਂਡੂ ਖੇਤਰ ਵਿੱਚ ਰਹਿੰਦੇ ਲੋਕ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਤੇ ਸ਼ਰਧਾਲੂਆਂ ਦੀ ਸ਼ਨਾਖਤ ਦੀ ਤਸਦੀਕ ਲਈ ਪਾਸਪੋਰਟ ਦੀ ਬਜਾਏ ਹੋਰ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਬਿਨਾਂ ਪਾਸਪੋਰਟ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਦੀ ਸਹੂਲਤ ਸੌਖਿਆ ਹੀ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਸਰਬਵਿਆਪਕਤਾ ਦਾ ਸੰਦੇਸ਼ ਦਿੱਤਾ ਜਿਸ ਕਰਕੇ ਉਨਾਂ ਦੇ ਜੀਵਨ ਨਾਲ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਲਈ ਉਨਾਂ ਦੇ ਸਾਰੇ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਉਨਾਂ ਦੀ ਬੇਨਤੀ ਪ੍ਰਵਾਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਨੂੰ ਸਿਰਫ ਇਸ ਕਰਕੇ ਵਾਂਝਾ ਨਹੀਂ ਰੱਖਣਾ ਚਾਹੀਦਾ ਕਿ ਉਨਾਂ ਕੋਲ ਪਾਸਪੋਰਟ ਨਹੀਂ ਹਨ। -PTC News-
punjabi-news latest-punjabi-news news-in-punjabi kartarpur-corridor-news govt-of-punjab-news
Advertisment

Stay updated with the latest news headlines.

Follow us:
Advertisment