Thu, Apr 25, 2024
Whatsapp

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

Written by  Shanker Badra -- January 15th 2021 12:28 PM
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

ਨਵੀਂ ਦਿੱਲੀ :  ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਨੌਵੇਂ ਗੇੜ ਦੀ ਗੱਲਬਾਤ ਹੋਵੇਗੀ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਮਗਰੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ। ਇਸ ਦੇ ਲਈ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ। [caption id="attachment_466324" align="aligncenter" width="300"]Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ[/caption] ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਣਾਈ ਕਮੇਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ। [caption id="attachment_466322" align="aligncenter" width="300"]Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ[/caption] ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। [caption id="attachment_466319" align="aligncenter" width="300"]Govt welcomes Supreme Court decision to form committee on Agriculture laws: Narendra Singh Tomar ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰਦਾ ਵੱਡਾ ਬਿਆਨ[/caption] ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਸੀ ਪਰ ਕਮੇਟੀ 'ਚੋਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂਅ ਵਾਪਸ ਲੈ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਕਦੇ ਮੰਗ ਨਹੀਂ ਕੀਤੀ ਕਿ ਸੁਪਰੀਮ ਕੋਰਟ ਖੇਤੀ ਕਾਨੂੰਨ 'ਤੇ ਵਿਵਾਦ ਖਤਮ ਕਰਨ ਲਈ ਕਮੇਟੀ ਦਾ ਗਠਨ ਕਰੇ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। -PTCNews


Top News view more...

Latest News view more...