ਕਲਯੁਗੀ ਦਾਦੀ ਦੀ ਦਰਿੰਦਗੀ, ਦੋ ਮਹੀਨੇ ਦੇ ਪੋਤਰੇ ਨੂੰ ਦਿੱਤੀ ਦਰਦਨਾਕ ਮੌਤ

By Jagroop Kaur - May 02, 2021 4:05 pm

ਅਕਸਰ ਹੀ ਦੇਖਿਆ ਗਿਆ ਹੈ ਕਿ ਮਾਵਾਂ ਤੋਂ ਵੱਧ ਬੱਚੇ ਦਾਦੀਆਂ ਨੂੰ ਪਸੰਦ ਹੁੰਦੇ ਹਨ ਕਿਓਂਕਿ ਉਹਨਾਂ ਚ ਆਪਣੇ ਖੂਨ ਦਾ ਖੂਨ ਹੁੰਦਾ ਹੈ ਰਿਹਤ ਦੁਹਰਾ ਤੇ ਗੂੜ੍ਹਾ ਹੁੰਦਾ ਹੈ , ਪਰ ਕੁਝ ਅਜਿਹੇ ਕਲਯੁਗੀ ਲੋਕ ਹੁੰਦੇ ਹਨ ਜੋ ਇਹਨਾਂ ਰਿਸ਼ਤਿਆਂ ਨੂੰ ਦਾਗਦਾਰ ਕਰਦੇ ਹਨ ,ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਜਖਲਾਵਾਂ ਵਿੱਚ ਵਾਪਰੀ ਇੱਕ ਘਟਨਾ ਨੇ ਇਨ੍ਹਾਂ ਰਿਸ਼ਤਿਆਂ ਨੂੰ ਤਾਰ ਤਾਰ ਕਰ ਦਿੱਤਾ ਹੈ। ਜਿਥੇ ਇੱਕ ਦਾਦੀ ਨੇ ਆਪਣੇ ਦੋ ਮਹੀਨੇ ਦੇ ਪੋਤੇ ਨੂੰ ਬੈਡ ਉਪਰ ਸੁੱਟ ਕੇ ਜਾਨੋਂ ਮਾਰ ਦਿੱਤਾ।

Read MOre :ਚੋਣ ਨਤੀਜੇ: ਨੰਦੀਗ੍ਰਾਮ ਸੀਟ ਤੋਂ ਮਮਤਾ ਨੂੰ ਪਛਾੜਦੇ, ਭਾਜਪਾ ਨੂੰ ਮਿਲ ਰਿਹਾ ਵਾਧਾ

ਜਾਣਕਾਰੀ ਮੁਤਾਬਿਕ ਮਨਪ੍ਰੀਤ ਸਿੰਘ ਵਾਸੀ ਪਿੰਡ ਜਖਲਾਵਾਂ ਨੇ ਉਨ੍ਹਾਂ ਦੀ ਲੜਕੀ ਸੰਜਨਾ ਨਾਲ ਲਵ ਮੈਰਿਜ਼ ਕੀਤੀ ਸੀ, ਜਿਸ ਨੂੰ ਲੈਕੇ ਲੜਕੀ ਦਾ ਸਹੁਰਾ ਪਰਿਵਾਰ ਅਕਸਰ ਹੀ ਉਸ ਨਾਲ ਲੜਾਈ ਝਗੜਾ ਕਰਦੇ ਰਹਿੰਦੇ ਸਨ। ਇੱਕ ਵਾਰ ਤਾਂ ਬੱਚਾ ਪੈਦਾ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਲੜਕੀ ਦੇ ਢਿੱਡ ਵਿੱਚ ਲੱਤਾਂ ਮਾਰਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਛੇ ਮਹੀਨੇ ਤੱਕ ਉਨ੍ਹਾਂ ਕੋਲ ਰਹੀ ਅਤੇ ਬੱਚਾ ਪੈਦਾ ਹੋਣ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਚਲੀ ਗਈ। ਬੀਤੇ ਦਿਨ ਝਗੜੇ ਦੌਰਾਨ ਲੜਕੀ ਦੀ ਸੱਸ ਸੁਖਚੈਨ ਕੌਰ ਨੇ ਬੱਚੇ ਨੂੰ ਬੈਡ ਉਪਰ ਸੁੱਟ ਦਿੱਤਾ।ਖੌਫਨਾਕ : ਦਾਦੀ ਨੇ ਦੋ ਮਹੀਨੇ ਦੇ ਪੋਤੇ ਨੂੰ ਉਤਾਰਿਆ ਮੌਤ ਦੇ ਘਾਟ

Read More : ਕੋਵਿਡ ਮਰੀਜ਼ਾਂ ਨੂੰ ਲੈ ਕੇ ਜਾਣ ਲਈ ਤੋਲ ਮੋਲ ਕਰਨਾ ਪਵੇਗਾ ਭਾਰੀ , ਜਲੰਧਰ ਡੀਸੀ ਨੇ ਜਾਰੀ ਕੀਤੇ ਨਵੇਂ ਆਦੇਸ਼

ਇਸ ਤੋਂ ਬਾਅਦ ਬੱਚਾ ਬੜੀ ਤਕਲੀਫ ਵਿੱਚ ਸੀ ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਿਸ ਨੂੰ ਲੈਕੇ ਲੜਕੀ ਵਾਲਿਆਂ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ। ਕਿ ਲੜਕੀ ਦੇ ਸਹੁਰਾ ਪਰਿਵਾਰ ਉਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Rs 2 lakh compensation for baby's death in Kolkata - Telegraph India

ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਲੜਕੀ ਦੇ ਸਹੁਰਾ ਪਰਿਵਾਰ ਦੀ ਭਾਲ ਜਾਰੀ ਹੈ, ਜੋ ਘਰ ਤੋਂ ਫਰਾਰ ਹਨ। ਉਨ੍ਹਾਂ ਨੂੰ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ, ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
adv-img
adv-img