Sat, Apr 27, 2024
Whatsapp

ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

Written by  Joshi -- June 10th 2018 01:07 PM
ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ ਕੈਮਰੇ ਅਤੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ ਲਈ ਕਈ ਵਾਰ ਮੀਡੀਆ ਰਾਹੀਂ ਕਿਹਾ ਗਿਆ ਹੈ ਪਰ ਫਿਰ ਵੀ ਇਤਨੀ ਅਣਗਹਿਲੀ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਕੋਈ ਹਾਜਰ ਹੀ ਨਹੀਂ ਰਹਿੰਦਾ ਜਿਸ ਕਰਕੇ ਆਏ ਦਿਨ ਕਿਤੇ ਨਾ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਅੱਜ ਰੋਪੜ ਜਿਲ੍ਹੇ ਦੇ ਪਿੰਡ ਡੰਗੋਲੀ ਵਿਖੇ ਗੁਰਦੁਆਰਾ ਸਿੰਘ ਸ਼ਹੀਦ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਘੋਰ ਬੇਅਦਬੀ ਕੀਤੀ ਗਈ ਹੈ।ਜਿਸ ਦੀ ਘੋਖ ਪੜਤਾਲ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਮੁੱਖ ਗ੍ਰੰਥੀ ਅਤੇ ਐਡ: ਸਕੱਤਰ ਸ਼੍ਰੋਮਣੀ ਕਮੇਟੀ ਪਿੰਡ ਡੰਗੋਲੀ ਵਿਖੇ ਪਹੁੰਚੇ ਅਤੇ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਵਿਖੇ ਪਹੁੰਚਾਏ ਗਏ ਹਨ।ਸਿੰਘ ਸਾਹਿਬ ਜੀ ਨੇ ਕਿਹਾ ਕਿ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਇਸ ਸਾਰੀ ਘਟਨਾ ਦੇ ਦੋਸ਼ੀ ਹਨ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹਨਾਂ ਘਟਨਾਵਾਂ ਸਬੰਧੀ ਬਾਰ-ਬਾਰ ਕਹਿਣ ਪੁਰ ਵੀ ਅਮਲ ਕਿਉਂ ਨਹੀਂ ਕੀਤਾ ਜਾ ਰਿਹਾ ਜੋ ਚਿੰਤਾ ਦਾ ਵਿਸ਼ਾ ਹੈ।ਸਿੰਘ ਸਾਹਿਬ ਜੀ ਨੇ ਕਿਹਾ ਕਿ ਪ੍ਰਸ਼ਾਸ਼ਨ ਤੁਰੰਤ ਇਸ ਸਬੰਧੀ ਕਾਰਵਾਈ ਕਰੇ ਨਹੀਂ ਤਾਂ ਸੰਗਤਾਂ ਅਜਿਹੀ ਘਟਨਾ ਨੂੰ ਨਾ ਸਹਾਰਦਿਆਂ ਕੋਈ ਸਖ਼ਤ ਕਦਮ ਚੁੱਕ ਸਕਦੀਆਂ ਹਨ। —PTC News


Top News view more...

Latest News view more...