Advertisment

ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ, ਜਲ ਸਪਲਾਈ ਦੀਆਂ ਦਰਾਂ ਘਟਾਈਆਂ

author-image
Riya Bawa
Updated On
New Update
ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ, ਜਲ ਸਪਲਾਈ ਦੀਆਂ ਦਰਾਂ ਘਟਾਈਆਂ
Advertisment
publive-image
Advertisment
ਚੰਡੀਗੜ੍ਹ: ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਅੱਜ ਸਾਰੀਆਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।   Punjab government waives water bills, fixes monthly charges at Rs 50 ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 440 ਕਰੋੜ ਦਾ ਬੋਝ ਪਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ। ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਿੱਲਾਂ ਦੇ 1168 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਬਜਟਰੀ ਸਹਾਇਤਾ/ਗਰਾਂਟ ਰਾਹੀਂ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। publive-image ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰਜੇ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਰਿਆਇਤਾਂ ਨਾਲ ਸ਼ਹਿਰੀ ਇਲਾਕਿਆਂ ਵਿਚ 25 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ। Punjab CM launches inter-state Basmati movement portal ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸ਼ਹਿਰਾਂ ਵਿਚ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦਰਾਂ ਦੇ ਬਕਾਏ ਵੀ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਦੇ ਖਜ਼ਾਨੇ ਉਤੇ ਲਗਪਗ 700 ਕਰੋੜ ਰੁਪਏ ਦਾ ਬੋਝ ਪਵੇਗਾ। ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਇਹ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। publive-image -PTC News-
punjab-cm water-supply charanjit-singh-channi rural-and-urban-areas
Advertisment

Stay updated with the latest news headlines.

Follow us:
Advertisment