ਹੋਰ ਖਬਰਾਂ

ਗ਼ਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਸੜਕ ਹਾਦਸੇ ਵਿੱਚ ਹੋਈ ਲਾੜੇ ਦੇ ਭਰਾ ਦੀ ਮੌਤ  

By Shanker Badra -- March 24, 2021 1:25 pm

ਪੱਟੀ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪੱਟੀ ਵਿਖੇ ਵਾਪਰਿਆ ਹੈ। ਜਿੱਥੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ 

Groom's brother died before marriage in a road accident in Patti ਗ਼ਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਸੜਕ ਹਾਦਸੇ ਵਿੱਚ ਹੋਈ ਲਾੜੇ ਦੇ ਭਰਾ ਦੀ ਮੌਤ

ਦਰਅਸਲ 'ਚ ਪੱਟੀ ਵਿਖੇ ਇਕ ਘਰ ’ਚ ਰੱਖੇ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਸ ਵੇਲੇ ਗ਼ਮ ’ਚ ਬਦਲ ਗਈਆਂ , ਜਦੋਂ ਵਿਆਹ ਦੇ ਡੱਬੇ ਵੰਡਣ ਗਏ ਛੋਟੇ ਭਰਾ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ।

Groom's brother died before marriage in a road accident in Patti ਗ਼ਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਸੜਕ ਹਾਦਸੇ ਵਿੱਚ ਹੋਈ ਲਾੜੇ ਦੇ ਭਰਾ ਦੀ ਮੌਤ

ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪੁੱਤਰ ਸਤਪਾਲ ਸਿੰਘ ਦੇ ਵੱਡੇ ਭਰਾ ਯੁਗਰਾਜ ਸਿੰਘ ਦਾ 10 ਅਪ੍ਰੈਲ ਨੂੰ ਵਿਆਹ ਸੀ। ਛੋਟਾ ਭਰਾ ਗਗਨਦੀਪ ਸਿੰਘ ਆਪਣੀ ਭੂਆ ਦੇ ਲੜਕੇ ਨਾਲ ਰਿਸ਼ਤੇਦਾਰਾਂ ਨੂੰ ਵਿਆਹ ਦੇ ਡੱਬੇ ਦੇਣ ਜਾ ਰਿਹਾ ਸੀ। ਜਦੋਂ ਉਹ ਪਿੰਡ ਚੂਸਲੇਵੜ੍ਹ ਦੇ ਨੇੜੇ ਪੁੱਜਾ ਦਾ ਉਨ੍ਹਾਂ ਦਾ ਮੋਟਰ ਸਾਈਕਲ ਹਾਦਸਾਗ੍ਰਸਤ ਹੋ ਗਿਆ।

ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ

Groom's brother died before marriage in a road accident in Patti ਗ਼ਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਸੜਕ ਹਾਦਸੇ ਵਿੱਚ ਹੋਈ ਲਾੜੇ ਦੇ ਭਰਾ ਦੀ ਮੌਤ

ਇਸ ਦੌਰਾਨ ਗਗਨਦੀਪ ਸਿੰਘ ਮੌਤੇ ਮੌਕੇ ’ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਤੋਂ ਪੋਸਟਮਾਰਟਮ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਹੋਵੇਗਾ। ਜਿਸ ਤੋਂ ਬਾਅਦ ਪਰਿਵਾਰ ਅਤੇ ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਸੁਖਵਿੰਦਰ ਸਿੰਘ ਪਟਵਾਰੀ ਦਾ ਭਤੀਜਾ ਸੀ।

-PTCNews

  • Share