Advertisment

Gujarat Assembly Election 2022: 'ਆਪ' ਵੱਲੋਂ 12 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ

author-image
Pardeep Singh
Updated On
New Update
Gujarat Assembly Election 2022: 'ਆਪ' ਵੱਲੋਂ 12 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ
Advertisment
Gujarat Assembly Election 2022: ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ 12 ਉਮੀਦਵਾਰਾਂ ਦੀ ਪੰਜਵੀਂ ਸੂਚੀ ਨੂੰ ਲੈ ਕੇ ਟਵਿਟਰ 'ਤੇ ਟਵੀਟ ਕੀਤਾ ਹੈ। ਆਮ ਆਦਮੀ ਪਾਰਟੀ ਦੀ ਕਹਿਣਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣ 2022 ਦੇ ਤਹਿਤ ਆਮ ਆਦਮੀ ਪਾਰਟੀ ਦੀ ਪੰਜਵੀਂ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ!
Advertisment
publive-image ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਹੁਣ ਤੱਕ 53 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਗੁਜਰਾਤ ਦਾ ਦੌਰਾ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਗੁਜਰਾਤ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਆਮ ਆਦਮੀ ਪਾਰਟੀ ਦਾ ਇਹ ਵੀ ਦਾਅਵਾ ਹੈ ਕਿ ਭਾਜਪਾ ਦੇ ਕਈ ਆਗੂ ਗੁਪਤ ਰੂਪ ਵਿੱਚ ਉਸ ਦਾ ਸਮਰਥਨ ਕਰ ਰਹੇ ਹਨ। ਕਿਉਂਕਿ ਉਹ ਭਾਜਪਾ ਦੇ ਚੋਟੀ ਦੇ ਨੇਤਾਵਾਂ ਤੋਂ ਨਾਰਾਜ਼ ਹਨ ਅਤੇ ਗੁਜਰਾਤ 'ਚ ਪਾਰਟੀ ਦੀ ਹਾਰ ਦੇਖਣਾ ਚਾਹੁੰਦੇ ਹਨ। ਜਦਕਿ ਹਾਲ ਹੀ 'ਚ ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਮੁਖੀ ਗੋਪਾਲ ਇਟਾਲੀਆ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਉਸ ਨੂੰ ਅਪਮਾਨਜਨਕ ਭਾਸ਼ਾ ਵਰਤਣ ਦੇ ਦੋਸ਼ ਵਿਚ ਦਿੱਲੀ ਪੁਲਿਸ ਨੇ ਕੁਝ ਘੰਟਿਆਂ ਲਈ ਹਿਰਾਸਤ ਵਿਚ ਵੀ ਰੱਖਿਆ ਸੀ। ਇਹ ਵੀ ਪੜ੍ਹੋ:ਮਨੀਸ਼ ਸਿਸੋਦੀਆ ਤੋਂ ਮੁੜ ਹੋਵੇਗੀ ਪੁੱਛਗਿੱਛ, CBI ਨੇ ਭੇਜਿਆ ਸੰਮਨ
publive-image -PTC News
gujarat-assembly-election-2022-aap-released-the-fifth-list-of-12-candidates
Advertisment

Stay updated with the latest news headlines.

Follow us:
Advertisment