Wed, Dec 11, 2024
Whatsapp

ਗੁਜਰਾਤ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ View in English

Reported by:  PTC News Desk  Edited by:  Riya Bawa -- April 11th 2022 11:16 AM
ਗੁਜਰਾਤ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ

ਗੁਜਰਾਤ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਕੈਮੀਕਲ ਫੈਕਟਰੀ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਦੌਰਾਨ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਭਰੂਚ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਸੁਪਰਡੈਂਟ ਲੀਨਾ ਪਟੇਲ ਨੇ ਦੱਸਿਆ ਕਿ ਇਹ ਘਟਨਾ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਹੇਜ ਇੰਡਸਟਰੀਅਲ ਏਰੀਆ ਵਿੱਚ ਸਥਿਤ ਯੂਨਿਟ ਵਿੱਚ ਸਵੇਰੇ 3 ਵਜੇ ਦੇ ਕਰੀਬ ਵਾਪਰੀ। ਗੁਜਰਾਤ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ ਛੇ ਕਰਮਚਾਰੀ ਇੱਕ ਰਿਐਕਟਰ ਦੇ ਨੇੜੇ ਕੰਮ ਕਰ ਰਹੇ ਸਨ ਜੋ ਘੋਲਨ ਡਿਸਟਿਲੇਸ਼ਨ ਪ੍ਰਕਿਰਿਆ ਦੌਰਾਨ ਅਚਾਨਕ ਧਮਾਕਾ ਹੋ ਗਿਆ। ਰਿਐਕਟਰ ਦੇ ਧਮਾਕੇ ਕਾਰਨ ਉੱਥੇ ਕੰਮ ਕਰ ਰਹੇ 6 ਮਜ਼ਦੂਰਾਂ ਦੀ ਮੌਤ ਹੋ ਗਈ। ਗੁਜਰਾਤ: ਕੈਮੀਕਲ ਫੈਕਟਰੀ 'ਚ ਹੋਇਆ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ ਬਾਅਦ 'ਚ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ ਹੈ। ਇਸ ਘਟਨਾ 'ਚ ਹੋਰ ਕੋਈ ਜ਼ਖਮੀ ਨਹੀਂ ਹੋਇਆ। -PTC News


Top News view more...

Latest News view more...

PTC NETWORK