ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ , ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਗੁਜਰਾਤ : ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਜਪਾਲ ਨੂੰ ਮਿਲਣ ਪਹੁੰਚੇ ਹਨ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਤੋਂ ਬਾਅਦ ਗੁਜਰਾਤ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਲਈ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਅਸਤੀਫੇ ਤੋਂ ਬਾਅਦ ਰੂਪਾਨੀ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
[caption id="attachment_532307" align="aligncenter" width="300"]
ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ , ਰਾਜਪਾਲ ਨੂੰ ਸੌਂਪਿਆ ਅਸਤੀਫ਼ਾ[/caption]
ਗੁਜਰਾਤ ਸੂਬੇ ਵਿੱਚ ਚੋਣਾਂ ਤੋਂ ਠੀਕ ਇੱਕ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਇੱਥੇ ਆਪਣਾ ਚਿਹਰਾ ਬਦਲਣ ਜਾ ਰਹੀ ਹੈ। ਨਵੇਂ ਮੁੱਖ ਮੰਤਰੀ ਦੇ ਨਾਵਾਂ ਬਾਰੇ ਕਿਆਸਅਰਾਈਆਂ ਹਨ।
[caption id="attachment_532305" align="aligncenter" width="277"]
ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ , ਰਾਜਪਾਲ ਨੂੰ ਸੌਂਪਿਆ ਅਸਤੀਫ਼ਾ[/caption]
ਦੱਸਿਆ ਜਾ ਰਿਹਾ ਹੈ ਕਿ ਰੂਪਾਨੀ ਅਤੇ ਪਾਰਟੀ ਸੰਗਠਨ ਵਿੱਚ ਲੰਬੇ ਸਮੇਂ ਤੋਂ ਮਤਭੇਦ ਸਨ। ਭਾਜਪਾ ਦੇ ਸੂਬਾਈ ਪ੍ਰਧਾਨ ਸੀਆਰ ਪਾਟਿਲ ਨਾਲ ਉਨ੍ਹਾਂ ਦੀ ਅਣਬਣ ਚੱਲ ਰਹੀ ਸੀ।
-PTCNews