Fri, Apr 19, 2024
Whatsapp

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ

Written by  Shanker Badra -- September 28th 2021 05:06 PM
ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੁਲਜ਼ਾਰ ਇੰਦਰ ਚਾਹਲ ਨੂੰ 21 ਸਤੰਬਰ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ। [caption id="attachment_537583" align="aligncenter" width="300"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ[/caption] ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ। [caption id="attachment_537584" align="aligncenter" width="222"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ[/caption] ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਨਵਜੋਤ ਸਿੱਧੂ ਟਿਕਣ ਵਾਲਾ ਵਿਅਕਤੀ ਨਹੀਂ ਹੈ ਅਤੇ ਨਾ ਹੀ ਸਰਹੱਦੀ ਸੂਬੇ ਲਈ ਸਹੀ ਹੈ। [caption id="attachment_537581" align="aligncenter" width="300"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ[/caption] ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। -PTCNews


Top News view more...

Latest News view more...