Thu, Apr 25, 2024
Whatsapp

ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ

Written by  Shanker Badra -- May 06th 2019 07:15 PM
ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ

ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ

ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ:ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ,ਜਦੋਂ ਮੋਗਾ ਦੇ ਵੱਖ- ਵੱਖ ਪਿੰਡਾਂ ਦੇ ਲੋਕਾਂ ਨੇ ਰਣੀਕੇ ਨੂੰ ਹਰ ਤਰ੍ਹਾਂ ਦੀ ਮਦਦ ਦੇ ਕੇ ਜਿਤਾਉਣ ਦਾ ਭਰੋਸਾ ਦਿੱਤਾ।ਇਸ ਦੌਰਾਨ ਮੋਗਾ ਸ਼ਹਿਰ ਦੇ ਵੱਖ-ਵੱਖ ਪਿੰਡਾਂ ਜਿਵੇਂ -ਸਾਫੂਵਾਲਾ,ਸਿੰਘਾਵਾਲਾ,ਸੰਧੂਅਾਣਾ,ਧੱਲੇਕੇ 'ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਚੋਣ ਮੀਟਿੰਗਾਂ ਕੀਤੀਆਂ ਗਈਆਂ ,ਜਿਸ ਵਿੱਚ ਵੱਡੀ ਗਿਣਤੀ 'ਚ ਪਿੰਡਾ ਦੇ ਆਮ ਲੋਕਾਂ ਨੇ ਸ਼ਿਰਕਤ ਕੀਤੀ। [caption id="attachment_292000" align="aligncenter" width="300"]Gulzar Singh Ranike Moga different villages Election meeting ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ[/caption] ਇਸ ਦੌਰਾਨ ਗੁਲਜ਼ਾਰ ਸਿੰਘ ਰਣੀਕੇ ਨੇ ਮੋਗਾ ਦੇ ਵੱਖ -ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 60 ਸਾਲਾਂ ਦੌਰਾਨ ਦੇਸ਼ ਨੂੰ ਹਰ ਖੇਤਰ ਵਿੱਚ ਤਬਾਹ ਕਰਨ ਵਾਲੀ ਕਾਂਗਰਸ ਪਾਰਟੀ ਦੇ ਖਿਲਾਫ਼ ਇਸ ਵੇਲੇ ਜ਼ਬਰਦਸਤ ਲਹਿਰ ਚੱਲ ਰਹੀ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਝੂਠੇ ਵਾਅਦੇ ਕਰਕੇ ਸਤ੍ਹਾ 'ਤੇ ਬਿਰਾਜਮਾਨ ਹੋਈ ਸੀ ਤੇ ਕਾਂਗਰਸ ਦਾ ਝੂਠ ਜੱਗ ਜ਼ਾਹਰ ਹੋ ਗਿਆ ਹੈ। [caption id="attachment_291998" align="aligncenter" width="300"]Gulzar Singh Ranike Moga different villages Election meeting ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ[/caption] ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਤੇ ਪੰਜਾਬ ਦੇ ਭਵਿੱਖ ਲਈ ਅਕਾਲੀ-ਭਾਜਪਾ ਗਠਜੋੜ ਨੂੰ ਕਾਮਯਾਬ ਕਰਨ।ਰਣੀਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬਾਂ ਨੂੰ ਹੋਰ ਸਹੂਲਤਾਂ ਤਾਂ ਕੀ ਦੇਣੀਆਂ ਸਨ ਸਗੋਂ ਜਿਹੜੀਆਂ ਸਹੂਲਤਾਂ ਅਕਾਲੀ ਸਰਕਾਰ ਨੇ ਗਰੀਬਾਂ ਨੂੰ ਦਿੱਤੀਆਂ ਸਨ, ਉਹ ਵੀ ਖੋਹ ਲਈਆਂ ਹਨ।ਉਨ੍ਹਾਂ ਕਿਹਾ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਭੁੱਲ ਨਹੀ ਸਕਦੇ। [caption id="attachment_291996" align="aligncenter" width="300"]Gulzar Singh Ranike Moga different villages Election meeting ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨੂੰ ਦਿੱਤੇ ਦੁਖਾਂਤ ਲੋਕ ਕਦੇ ਵੀ ਨਹੀਂ ਭੁੱਲਣਗੇ : ਗੁਲਜ਼ਾਰ ਸਿੰਘ ਰਣੀਕੇ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ ਇਸ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ ਤੇ ਦਲਿਤ ਭਾਈਚਾਰਾ ਇੱਕ ਜੁੱਟ ਹੋ ਕੇ ਅਕਾਲੀ-ਭਾਪਜਾ ਗਠਜੋੜ ਦੇ ਉਮੀਦਵਾਰ ਰਣੀਕੇ ਦੇ ਹੱਕ 'ਚ ਕਾਫ਼ਲੇ ਬੰਨ੍ਹ ਕੇ ਚੱਲ ਪਿਆ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ,ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਵੱਡੀ ਹਾਰ ਦੇ ਰੂਪ 'ਚ ਭੁਗਤਣਾ ਪਵੇਗਾ।ਦੇਰ ਸ਼ਾਮ ਤੱਕ ਚੱਲੀਆਂ ਇਨਾਂ ਮੀਟਿੰਗਾਂ ਵਿੱਚ ਹੋਏ ਵੱਡੇ ਇਕੱਠਾਂ ਦੌਰਾਨ ਨਾਮਵਰ ਵਿਅਕਤੀਆਂ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...