Fri, Apr 26, 2024
Whatsapp

ਭਾਈ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਕੀਤੀ ਅਪੀਲ, ਮੋਗਾ ਦੇ ਪਿੰਡ ਮੋਠਾਂਵਾਲੀ ਤੇ ਗੁਰਦਾਸਪੁਰ ਦੇ ਰੰਧਾਵਾ ਕਲੋਨੀ ਵਿਖੇ ਵਾਪਰੀਆਂ ਘਟਨਾਵਾਂ ’ਤੇ ਦੁਖ ਪ੍ਰਗਟਾਇਆ

Written by  Joshi -- June 25th 2018 04:59 PM
ਭਾਈ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਕੀਤੀ ਅਪੀਲ, ਮੋਗਾ ਦੇ ਪਿੰਡ ਮੋਠਾਂਵਾਲੀ ਤੇ ਗੁਰਦਾਸਪੁਰ ਦੇ ਰੰਧਾਵਾ ਕਲੋਨੀ ਵਿਖੇ ਵਾਪਰੀਆਂ ਘਟਨਾਵਾਂ ’ਤੇ ਦੁਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਕੀਤੀ ਅਪੀਲ, ਮੋਗਾ ਦੇ ਪਿੰਡ ਮੋਠਾਂਵਾਲੀ ਤੇ ਗੁਰਦਾਸਪੁਰ ਦੇ ਰੰਧਾਵਾ ਕਲੋਨੀ ਵਿਖੇ ਵਾਪਰੀਆਂ ਘਟਨਾਵਾਂ ’ਤੇ ਦੁਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਕੀਤੀ ਅਪੀਲ ਮੋਗਾ ਦੇ ਪਿੰਡ ਮੋਠਾਂਵਾਲੀ ਤੇ ਗੁਰਦਾਸਪੁਰ ਦੇ ਰੰਧਾਵਾ ਕਲੋਨੀ ਵਿਖੇ ਵਾਪਰੀਆਂ ਘਟਨਾਵਾਂ ’ਤੇ ਦੁਖ ਪ੍ਰਗਟਾਇਆ ਅੰਮ੍ਰਿਤਸਰ, 25 ਜੂਨ-  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੋਗਾ ਦੇ ਪਿੰਡ ਮੋਠਾਂਵਾਲੀ ’ਚ ਗੁਟਕਾ ਸਾਹਿਬ ਦੇ ਪੱਤਰੇ ਪਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਦੇਸ਼, ਕੌਮ ਅਤੇ ਸਮਾਜ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਇਸ ਪਾਸੇ ਵਿਸ਼ੇਸ਼ ਤਵੱਜੋਂ ਦੇਣ ਅਤੇ ਜਿਥੇ ਵੀ ਕੋਈ ਅਜਿਹੀ ਘਟਨਾ ਨੂੰ ਅੰਜ਼ਾਮ ਦਿੰਦਾ ਹੈ, ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਜ਼ਾਵਾਂ ਦੇਣ ਵਿਚ ਵੀ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰੰਧਾਵਾ ਕਲੋਨੀ ਦੇ ਇੱਕ ਗੁਰਦੁਆਰਾ ਸਾਹਿਬ ’ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ’ਤੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਅੱਗ ਲੱਗਣ ਕਾਰਨ ਹੁੰਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਨਿਰਾਦਰ ਦੇ ਮਾਮਲੇ ਵੀ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਗਤ ਨੂੰ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ ਕਿ ਉਹ ਗੁਰੂ ਘਰਾਂ ਅੰਦਰ ਸਮੇਂ ਸਮੇਂ ਬਿਜਲੀ ਦੀ ਵਾਇਰਿੰਗ ਦਾ ਨਰੀਖਣ ਕਰਵਾਉਣ ਅਤੇ ਉਦੋਂ ਹੀ ਬਿਜਲੀ ਦੇ ਉਪਕਰਨ ਚਲਾਏ ਜਾਣ ਜਿੰਨਾ ਚਿਰ ਕੋਈ ਨਿਗਰਾਨ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਰਹੇ। gurbani beadbi punjab ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਚੱਲ ਰਹੇ ਗਰਮੀ ਅਤੇ ਹਨ੍ਹੇਰੀ ਝੱਖੜ ਦੇ ਮੌਸਮ ’ਚ ਇਸ ਮਾਮਲੇ ਵਿਚ ਸੁਚੇਤ ਹੋਣਾ ਹੋਰ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਹੁੰਦੀ ਨਿਰਾਦਰੀ ਲਈ ਗੁਰਦੁਆਰਾ ਪ੍ਰਬੰਧਕ ਹੀ ਜ਼ੁੰਮੇਵਾਰ ਹਨ ਕਿਉਂਕਿ ਇਹ ਮਾਮਲੇ ਪ੍ਰਬੰਧਕਾਂ ਦੀ ਅਣਗਹਿਲੀ ਦਾ ਹੀ ਨਤੀਜਾ ਹਨ। ਉਨ੍ਹਾਂ ਇਕ ਵਾਰ ਫਿਰ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਅਤੇ ਸੁਖ-ਆਸਣ ਅਸਥਾਨਾਂ ਵਿਚ ਧੂਫ, ਲਾਈਟਾਂ, ਪੱਖੇ, ਏ.ਸੀ. ਅਤੇ ਬਿਜਲੀ ਦੀਆਂ ਸਜ਼ਾਵਟੀ ਲੜੀਆਂ ਜਿਹੇ ਬਿਜਲੀ ਉਪਕਰਨ ਲੋੜ ਸਮੇਂ ਚਲਾਏ ਜਾਣ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਗੁਰਦੁਆਰਾ ਸਾਹਿਬ ਦੇ ਸਮੁੱਚੇ ਬਿਜਲੀ ਸਰਕਟ ਦਾ ਇਕ ਮੇਨ ਸਵਿੱਚ ਵੀ ਜ਼ਰੂਰ ਲਗਾਇਆ ਜਾਵੇ। —PTC News


Top News view more...

Latest News view more...