Advertisment

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਤਾ ਹਾਈਕੋਰਟ ਦਾ ਰੁਖ਼

author-image
Riya Bawa
New Update
ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਤਾ ਹਾਈਕੋਰਟ ਦਾ ਰੁਖ਼
Advertisment
publive-image
Advertisment
ਚੰਡੀਗੜ੍ਹ: ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਹੁਣ ਹੁਣ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ।  ਗੁਰਦਾਸ ਮਾਨ ਦੇ ਵਕੀਲ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ 2-3 ਦਿਨਾਂ ਵਿਚ ਮਾਮਲੇ ਵਿਚ ਸੁਣਵਾਈ ਹੋ ਸਕਦੀ ਹੈ। ਉਨ੍ਹਾਂ ਨੇ ਅਰਜ਼ੀ ਦਾਖ਼ਲ ਕਰਕੇ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੇ ਮਾਮਲੇ ਵਿੱਚ ਛੱਬੀ ਅਗਸਤ ਨੂੰ ਨਕੋਦਰ ਦੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਅੱਠ ਸਤੰਬਰ ਨੂੰ ਖਾਰਿਜ ਕਰ ਦਿੱਤਾ ਸੀ। ਇਸ ਦੇ ਚਲਦੇ ਅੱਜ ਜ਼ਿਲ੍ਹਾ ਅਦਾਲਤ (ਜਲੰਧਰ)ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਗੁਰਦਾਸ ਮਾਨ ਨੇ ਅਗਾਉਂ ਜ਼ਮਾਨਤ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਵਲੋਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ 'ਤੇ ਫ਼ੈਸਲਾ ਦਿੰਦੇ ਹੋਏ ਜ਼ਮਾਨਤ ਰੱਦ ਕਰ ਦਿੱਤੀ ਸੀ। Evergreen songs by Gurdas Maan that make him the legend he is - Lifestyle News ਦੱਸਣਯੋਗ ਹੈ ਕਿ ਬੀਤੇ ਦਿਨੀ ਸਿੱਖ ਜੱਥੇਬੰਦੀਆਂ ਦੇ ਵਕੀਲਾਂ ਪਰਮਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਗੁਰਦਾਸ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲੇ 'ਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ, ਜਿਸ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਸ਼ਵ ਦੇ ਹਰ ਕੋਨੇ 'ਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। publive-image -PTC News-
punjab-news punjab-and-haryana-high-court gurdas-maan gurdas-maan-controversy
Advertisment

Stay updated with the latest news headlines.

Follow us:
Advertisment