ਗੁਰਦਾਸਪੁਰ: ਸਿੱਖ ਜਥੇਬੰਦੀਆਂ ਨੇ ਸੁੱਖੀ ਰੰਧਾਵਾ ਖਿਲਾਫ ਸੌਂਪਿਆ ਮੰਗ ਪੱਤਰ, ਸਖ਼ਤ ਕਾਰਵਾਈ ਦੀ ਕੀਤੀ ਅਪੀਲ

Sikh organizations

ਗੁਰਦਾਸਪੁਰ: ਸਿੱਖ ਜਥੇਬੰਦੀਆਂ ਨੇ ਸੁੱਖੀ ਰੰਧਾਵਾ ਖਿਲਾਫ ਸੌਂਪਿਆ ਮੰਗ ਪੱਤਰ, ਸਖ਼ਤ ਕਾਰਵਾਈ ਦੀ ਕੀਤੀ ਅਪੀਲ,ਗੁਰਦਾਸਪੁਰ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਉਂਦਿਆਂ ਉਹਨਾਂ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਦੇ ਮਾਮਲੇ ‘ਚ ਸਿੱਖ ਭਾਈਚਾਰੇ ‘ਚ ਰੋਸ ਦੀ ਲਹਿਰ ਹੈ,ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਿੱਖ ਜਥੇਬੰਦੀਆਂ ਵੱਲੋਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ।

Sikh organizationsਜਿਸ ਦੇ ਤਹਿਤ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਤੇ ਧਾਰਾ 295 ਏ ਦਾ ਪਰਚਾ ਰਜਿਸਟਰ ਕਰਨ ਬਾਰੇ ਐਸ.ਐਸ.ਪੀ. ਦਫਤਰ ਗੁਰਦਾਸਪੁਰ ਵਿਖੇ ਸ਼ਿਕਾਇਤ ਸੌਂਪੀ।

ਹੋਰ ਪੜ੍ਹੋ: ਮੁਸਲਮਾਨ ਭਾਈਚਾਰੇ ਨੇ ਮਨਾਇਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ, ਵੰਡੇ ਲੱਡੂ (ਤਸਵੀਰਾਂ)

Sikh organizationsਉਥੇ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਸਿੱਖ ਜਥੇਬੰਦੀਆਂ ਨੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਦਿੱਤਾ ਮੰਗ ਪੱਤਰ ਸੌਂਪਿਆ ਹੈ ਤੇ ਅਪੀਲ ਕੀਤੀ ਹੈ ਕਿ ਸੁੱਖੀ ਰੰਧਾਵਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Sikh organizationsਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ‘ਚ ਉਹ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਂਦੇ ਦਿਖਾਈ ਦੇ ਰਹੇ ਸਨ, ਇਨ੍ਹਾਂ ਹੀ ਨਹੀਂ ਉਹਨਾਂ ਨੇ ਗੁਰੂ ਸਾਹਿਬ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰ ਦਿੱਤੀ ਸੀ, ਹਾਲਾਂਕਿ ਪੀਟੀਸੀ ਨਿਊਜ਼ ਵੱਲੋਂ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਵੀਡੀਓ ਨੂੰ ਦੇਖ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

-PTC News