Sat, Apr 20, 2024
Whatsapp

ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ

Written by  Shanker Badra -- August 24th 2019 04:10 PM
ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ

ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ

ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ:ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। [caption id="attachment_332265" align="aligncenter" width="300"]Gurdaspur: Behlolpur Sri Guru Granth Sahib Fire Bhai Gobind Singh Longowal Statement ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ[/caption] ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ ਸਰਕਟ ਹੋਣ ਕਰਕੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਬਹੁਤ ਨੁਕਸਾਨ ਹੁੰਦਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ। [caption id="attachment_332267" align="aligncenter" width="300"] Gurdaspur: Behlolpur Sri Guru Granth Sahib Fire Bhai Gobind Singh Longowal Statement ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ[/caption] ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਾਰ-ਵਾਰ ਅਖ਼ਬਾਰਾਂ ’ਚ ਇਸ਼ਤਿਹਾਰ ਦੇ ਕੇ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ ਤੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨੂੰ ਸੂਚਿਤ ਕੀਤਾ ਜਾਂਦਾ ਹੈ, ਪਰ ਦੁਖਦਾਈ ਗੱਲ ਇਹ ਹੈ ਕਿ ਗੁਰੂ ਘਰਾਂ ਦੇ ਪ੍ਰਬੰਧਕ ਬਿਲਕੁਲ ਅਵੇਸਲੇ ਹੋਏ ਪਏ ਹਨ।ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ। -PTCNews


Top News view more...

Latest News view more...