Fri, Apr 19, 2024
Whatsapp

ਗੁਰਦਾਸਪੁਰ ਦੀ ਚਰਚ 'ਚ ਲੱਗੀ ਭਿਆਨਕ ਅੱਗ,ਮਸੀਹ ਭਾਈਚਾਰੇ 'ਚ ਗੁੱਸੇ ਦੀ ਲਹਿਰ

Written by  Shanker Badra -- November 08th 2018 02:42 PM
ਗੁਰਦਾਸਪੁਰ ਦੀ ਚਰਚ 'ਚ ਲੱਗੀ ਭਿਆਨਕ ਅੱਗ,ਮਸੀਹ ਭਾਈਚਾਰੇ 'ਚ ਗੁੱਸੇ ਦੀ ਲਹਿਰ

ਗੁਰਦਾਸਪੁਰ ਦੀ ਚਰਚ 'ਚ ਲੱਗੀ ਭਿਆਨਕ ਅੱਗ,ਮਸੀਹ ਭਾਈਚਾਰੇ 'ਚ ਗੁੱਸੇ ਦੀ ਲਹਿਰ

ਗੁਰਦਾਸਪੁਰ ਦੀ ਚਰਚ 'ਚ ਲੱਗੀ ਭਿਆਨਕ ਅੱਗ,ਮਸੀਹ ਭਾਈਚਾਰੇ 'ਚ ਗੁੱਸੇ ਦੀ ਲਹਿਰ:ਗੁਰਦਾਸਪੁਰ : ਬਟਾਲਾ ਦੇ ਪਿੰਡ ਨਵੀਂ ਕੀੜੀ ਵਿਚ ਦੀਵਾਲੀ ਵਾਲੀ ਰਾਤ ਨੂੰ ਚਰਚ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ,ਜਿਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਦੌਰਾਨ ਚਰਚ 'ਚ ਅੱਗ ਲੱਗਣ ਕਾਰਨ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ, ਅਜੇ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਮਸੀਹ ਭਾਈਚਾਰੇ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।ਓਥੇ ਇਕੱਠੇ ਹੋਏ ਮਸੀਹ ਭਾਈਚਾਰੇ ਨੇ ਸ਼ਰਾਰਤੀ ਅਨਸਰਾਂ 'ਤੇ ਸ਼ਾਜਿਸ਼ ਤਹਿਤ ਕਾਰਵਾਈ ਨੂੰ ਅੰਜਾਮ ਦੇਣ ਤੇ ਭਾਈਚਾਰੇ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼ ਲਾਏ ਹਨ।ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨਵਰ ਮਸੀਹ ਅੱਜ ਸ਼ਾਮ 4 ਵਜੇ ਚਰਚ ਨੂੰ ਲੱਗੀ ਅੱਗ ਦੀ ਘਟਨਾ ਦੀ ਜਾਂਚ ਲਈ ਪਹੁੰਚਣਗੇ। -PTCNews


Top News view more...

Latest News view more...