ਗੁਰਦਾਸਪੁਰ ‘ਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਮਾਰੀਆਂ ਸ਼ਰੇਆਮ ਗੋਲੀਆਂ

Gurdaspur In Some unknown people From young on Faring

ਗੁਰਦਾਸਪੁਰ ‘ਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਮਾਰੀਆਂ ਸ਼ਰੇਆਮ ਗੋਲੀਆਂ:ਗੁਰਦਾਸਪੁਰ ਦੇ ਕਸਬਾ ਘੁਮਾਣ ਤੋਂ ਮਹਿਤਾ ਰੋਡ ਤੇ ਸਥਿਤ ਅਠਵਾਲ ਨਹਿਰ ‘ਤੇ ਕੁੱਝ ਅਣਪਛਾਤੇ ਵਿਕਅਤੀਆਂ ਵੱਲੋਂ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਹਾਦਸੇ ਦੌਰਾਨ ਨੌਜਵਾਨ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ।ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ।

ਦੱਸਿਆ ਜਾਂਦਾ ਹੈ ਕਿ ਪੀੜਤ ਨੌਜਵਾਨ ਆਪਣੀ ਕਾਰ ਵਿੱਚ ਜਾ ਰਿਹਾ ਸੀ ਤਾਂ ਅਚਾਨਿਕ ਕੁੱਝ ਅਣਪਛਾਤੇ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।ਇਸ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews