ਗੁਰਦਾਸਪੁਰ ‘ਚ ਛੁੱਟੀ ‘ਤੇ ਆਏ ਫੌਜੀ ਨੇ ਗੁਆਂਢ ‘ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ

Gurdaspur came on leave Military man person shot Murder
ਗੁਰਦਾਸਪੁਰ 'ਚ ਛੁੱਟੀ 'ਤੇ ਆਏ ਫੌਜੀ ਨੇ ਗੁਆਂਢ 'ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ

ਗੁਰਦਾਸਪੁਰ ‘ਚ ਛੁੱਟੀ ‘ਤੇ ਆਏ ਫੌਜੀ ਨੇ ਗੁਆਂਢ ‘ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ:ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਨਿਆਮਤਾ ਵਿਖੇ ਛੁੱਟੀ ‘ਤੇ ਆਏ ਫ਼ੌਜੀ ਨੇ ਬੀਤੀ ਰਾਤ ਆਪਣੇ ਗੁਆਂਢੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਇਸ ਵਾਰਦਾਤ ਤੋਂ ਬਾਅਦ ਉਕਤ ਫ਼ੌਜੀ ਫ਼ਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਟਹਿਲ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਨਿਆਮਤਾ ਵਜੋਂ ਹੋਈ ਹੈ।

Gurdaspur came on leave Military man person shot Murder
ਗੁਰਦਾਸਪੁਰ ‘ਚ ਛੁੱਟੀ ‘ਤੇ ਆਏ ਫੌਜੀ ਨੇ ਗੁਆਂਢ ‘ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ

ਜਾਣਕਾਰੀ ਅਨੁਸਾਰ ਮ੍ਰਿਤਕ ਟਹਿਲ ਸਿੰਘ ਬੀਤੀ ਰਾਤ ਆਪਣੇ ਸਾਥੀਆਂ ਦੇ ਨਾਲ ਬੈਠਾ ਹੋਇਆ ਸੀ। ਇਸ ਦੌਰਾਨ ਅਚਾਨਕ ਰਾਤ ਦੇ 11 ਵਜੇ ਛੁੱਟੀ ‘ਤੇ ਆਏ ਫ਼ੌਜੀ ਜਸਬੀਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਟਹਿਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਟਹਿਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

Gurdaspur came on leave Military man person shot Murder
ਗੁਰਦਾਸਪੁਰ ‘ਚ ਛੁੱਟੀ ‘ਤੇ ਆਏ ਫੌਜੀ ਨੇ ਗੁਆਂਢ ‘ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਹਿਰਾਮਪੁਰ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।ਇਸ ਸਬੰਧੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
-PTCNews