ਗੁਰਦਾਸਪੁਰ : ਨਕਾਬਪੋਸ਼ ਬਦਮਾਸ਼ਾਂ ਨੇ ਅਕਾਲੀ ਦਲ ਦੇ ਵਰਕਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Gurdaspur Masked attackers Akali worker sharp weapons With Attack
ਗੁਰਦਾਸਪੁਰ : ਨਕਾਬਪੋਸ਼ ਬਦਮਾਸ਼ਾਂ ਨੇ ਅਕਾਲੀ ਦਲ ਦੇ ਵਰਕਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਗੁਰਦਾਸਪੁਰ : ਨਕਾਬਪੋਸ਼ ਬਦਮਾਸ਼ਾਂ ਨੇ ਅਕਾਲੀ ਦਲ ਦੇ ਵਰਕਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ:ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਗੁਰਮੀਤ ਸਿੰਘ ‘ਤੇ ਹਮਲਾ ਹੋਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਅਨੁਸਾਰ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਅਕਾਲੀ ਵਰਕਰ ਗੁਰਮੀਤ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ।ਇਸ ਹਮਲੇ ਵਿੱਚ ਅਕਾਲੀ ਵਰਕਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ,ਜਿਸ ਨੂੰ ਇਲਾਜ਼ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Gurdaspur Masked attackers Akali worker sharp weapons With Attack
ਗੁਰਦਾਸਪੁਰ : ਨਕਾਬਪੋਸ਼ ਬਦਮਾਸ਼ਾਂ ਨੇ ਅਕਾਲੀ ਦਲ ਦੇ ਵਰਕਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਇਸ ਘਟਨਾ ਮਗਰੋਂ ਪੀੜਤ ਪਰਿਵਾਰ ਨੇ ਕਾਂਗਰਸੀ ਐਮ.ਐਲ.ਏ. ਗੁਰਦਾਸਪੁਰ ਦਵਾਰਾ ‘ਤੇ ਸਿਆਸੀ ਰੰਜਿਸ਼ ਤਹਿਤ ਹਮਲਾ ਕਰਵਾਏ ਜਾਣ ਦੇ ਦੋਸ਼ ਲਗਾਏ ਹਨ।ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਐਮ.ਐਲ.ਏ. ਦੀ ਮਿਲੀ ਭੁਗਤ ਨਾਲ ਇਹ ਹਮਲਾ ਹੋਇਆ ਹੈ।

Gurdaspur Masked attackers Akali worker sharp weapons With Attack
ਗੁਰਦਾਸਪੁਰ : ਨਕਾਬਪੋਸ਼ ਬਦਮਾਸ਼ਾਂ ਨੇ ਅਕਾਲੀ ਦਲ ਦੇ ਵਰਕਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਕਾਲੀ ਵਰਕਰ ਗੁਰਮੀਤ ਸਿੰਘ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਐਮ.ਐਲ.ਏ. ਗੁਰਦਾਸਪੁਰ ਅਤੇ ਦੋਸ਼ੀਆਂ ਖਿਲਾਫ ਕਰਵਾਈ ਦੀ ਮੰਗ ਕੀਤੀ ਹੈ।
-PTCNews