ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਸਿਹਤ ਵਿਭਾਗ ਨੂੰ ਦਿੱਤੇ 50 ਲੱਖ ਰੁਪਏ

Gurdaspur MP Sunny Deol gives Rs. 50 lakh to Health Department to deal with Coronavirus pandemic
ਕੋਰੋਨਾ ਵਾਇਰਸਨਾਲ ਨਜਿੱਠਣ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇਸਿਹਤ ਵਿਭਾਗ ਨੂੰ ਦਿੱਤੇ 50 ਲੱਖ ਰੁਪਏ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਸਿਹਤ ਵਿਭਾਗ ਨੂੰ ਦਿੱਤੇ 50 ਲੱਖ ਰੁਪਏ:ਗੁਰਦਾਸਪੁਰ : ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ।ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਕੋਰੋਨਾ ਵਾਇਰਸ ਕਾਰਨ ਬਣੇ ਗੰਭੀਰ ਹਾਲਾਤ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹਾਇਤਾ ਲਈ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਸਰਜਨ ਨੂੰ ਜ਼ਰੂਰੀ ਇੰਤਜਾਮ ਕਰਨ ਵਾਸਤੇ ਆਪਣੇ ਐੱਮਪੀ ਫੰਡ ਵਿਚੋਂ 50 ਲੱਖ ਰੁਪਏ ਜਾਰੀ ਕੀਤੇ ਹਨ।

ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਨੀ ਦਿਓਲ ਕੋਰੋਨਾ ਵਾਇਰਸ ਕਾਰਨ ਪੰਜਾਬ ਅਤੇ ਖਾਸ ਕਰ ਕੇ ਗੁਰਦਾਸਪੁਰ ਲੋਕ ਸਭਾ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਬਹੁਤ ਪਰੇਸ਼ਾਨ ਹਨ। ਇਸੇ ਕਰ ਕੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਇਕ ਵੀਡੀਓ ਜਾਰੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੇ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਬਿਨਾਂ ਰੁਕਾਵਟਾਂ ਦੇ ਆਮ ਲੋਕਾਂ ਨੂੰ ਹਰ ਰੋਜ਼ ਦੀਆਂ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਉਣ।ਇਸ ਦੇ ਨਾਲ ਸੰਨੀ ਦਿਓਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਲਈ ਕਿਹਾ ਹੈ।
-PTCNews