ਪੰਜਾਬ

ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ

By Riya Bawa -- October 21, 2021 4:10 pm -- Updated:Feb 15, 2021

ਗੁਰਦਾਸਪੁਰ: ਪੰਜਾਬ ਦੇ ਜ਼ਿਲ੍ਹੇ ਗੁਰਦਸਪੁਰ ਵਿਚ ਨਾਕੇਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਭੁੱਲੇਚੱਕ ਵਿਖੇ ਨਾਕੇਬੰਦੀ ਕਰ ਇਕ ਟਰੱਕ ਅਤੇ ਸਵਿਫਟ ਕਾਰ ਵਿਚੋਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਦੀਆਂ 720 ਬੋਤਲਾਂ (60 ਪੇਟੀਆਂ) ਸਮੇਤ ਕਾਰ ਚਾਲਕ ਅਤੇ ਟਰੱਕ ਚਾਲਕ ਨੂੰ ਕੀਤਾ ਗ੍ਰਿਫ਼ਤਾਰ ਕੀਤਾ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਗੁਰਦਾਸਪੁਰ ਦੇ ਕਈ ਹਿੱਸਿਆਂ ਵਿਚ ਦੋਨੋਂ ਵਿਅਕਤੀ ਸ਼ਰਾਬ ਵੇਚਦੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਟਰੱਕ ਅਤੇ ਸਵਿਫਟ ਕਾਰ ਗੁਰਦਾਸਪੁਰ ਨੂੰ ਆ ਰਹੀ ਹੈ ਜਿਸ ਦੇ ਵਿਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਹੈ ਜਿਸ ਤੇ ਥਾਣਾ ਤਿੱਬੜ ਦੀ ਪੁਲਿਸ ਨੇ ਪਿੰਡ ਭੁੱਲੇਚੱਕ ਵਿਖੇ ਨਾਕੇਬੰਦੀ ਕਰ ਇਸ ਟਰੱਕ ਅਤੇ ਸਵਿਫਟ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਇਸਦੇ ਵਿੱਚੋਂ 60 ਪੇਟੀਆਂ (720 ਬੋਤਲਾਂ) ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।

ਉਨ੍ਹਾਂ ਦੱਸਿਆ ਕਿ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਕਾਰ ਚਾਲਕ ਹਰਪ੍ਰੀਤ ਅਤੇ ਟਰੱਕ ਚਾਲਕ ਮਦਨ ਗੋਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਕਿ ਇਹ ਦੋਨੋਂ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਗੁਰਦਾਸਪੁਰ ਵਿਚ ਵੇਚਣ ਦਾ ਕੰਮ ਕਰਦੇ ਸਨ ਇਨ੍ਹਾਂ ਦੋਨਾਂ ਵਿਅਕਤੀਆਂ ਦੇ ਖ਼ਿਲਾਫ਼ ਐੱਨਡੀਪੀਐੱਸ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।

Delhi govt allows home delivery of liquor via app or websites

-PTC News

  • Share