ਗੁਰਦਾਸਪੁਰ: ਮੁਲਜ਼ਮ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਫੈਲੀ ਸਨਸਨੀ

Gurdaspur

ਗੁਰਦਾਸਪੁਰ: ਮੁਲਜ਼ਮ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਫੈਲੀ ਸਨਸਨੀ,ਗੁਰਦਾਸਪੁਰ: ਗੁਰਦਾਸਪੁਰ ਕੋਰਟ ਕੰਪਲੈਕਸ ‘ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇਕ ਨੌਜਵਾਨ ਵਲੋਂ ਤੀਜੀ ਮੰਜ਼ਿਲ ਤੋਂ ਛਲਾਂਗ ਮਾਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਸੁਖਦੇਵ ਸਿੰਘ ਨਸ਼ੇ ਦੇ ਮਾਮਲੇ ‘ਚ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਤੇ ਅੱਜ ਉਸ ਨੂੰ ਕੋਰਟ ‘ਚ ਪੇਸ਼ ਕੀਤਾ ਜਾਣਾ ਸੀ।

ਹੋਰ ਪੜ੍ਹੋ:ਹਾਫਿਜ਼ ਸਈਦ ਦੀ ਗ੍ਰਿਫਤਾਰੀ ‘ਤੇ ਡੋਨਾਲਡ ਟਰੰਪ ਨੇ ਦਿੱਤਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ

ਜਦੋਂ ਉਸ ਨੂੰ ਕੋਰਟ ‘ਚ ਲਿਆਂਦਾ ਗਿਆ ਤਾਂ ਉਸ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

-PTC News