Thu, Apr 18, 2024
Whatsapp

ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਨਸ਼ੇ ਦਾ ਟੀਕਾ ਲਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

Written by  Jashan A -- October 13th 2019 10:16 AM
ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਨਸ਼ੇ ਦਾ ਟੀਕਾ ਲਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਨਸ਼ੇ ਦਾ ਟੀਕਾ ਲਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਨਸ਼ੇ ਦਾ ਟੀਕਾ ਲਾ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ,ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਕਲੇਰ ਕਲਾਂ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਇੱਕ ਨਸ਼ੇੜੀ ਪਤੀ ਨੇ ਆਪਣੀ ਪਤੀ ਨੂੰ ਨਸ਼ੇ ਦਾ ਟੀਕਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਪੂਜਾ ਵਜੋਂ ਹੋਈ ਹੈ। Girlਇਸ ਘਟਨਾ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹਨਾਂ ਦੀ ਬੇਟੀ ਪੂਜਾ ਨੇ 4 ਸਾਲ ਪਹਿਲਾਂ ਨੌਜਵਾਨ ਸਰਵਣ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਵਿਆਹ ਤੋਂ 2 ਸਾਲ ਬਾਅਦ ਉਹਨਾਂ ਨੂੰ ਪਤਾ ਲੱਗਾ ਕਿ ਇਸ ਲੜਕੇ ਦੀ ਪਹਿਲਾਂ ਵੀ ਸ਼ਾਦੀ ਹੋਈ ਹੈ। ਹੋਰ ਪੜ੍ਹੋ:ਜੇਕਰ ਤੁਸੀ ਵੀ ਆਨਲਾਈਨ ਲੁੱਡੋ ਗੇਮ ਖੇਡਣ ਦੇ ਸ਼ੌਕੀਨ ਹੋ ਤਾਂ ਹੋ ਜਾਓ ਸਾਵਧਾਨ!! ਵਾਪਰ ਸਕਦੀ ਅਜਿਹੀ ਘਟਨਾ ਜਿਸ ਤੋਂ ਬਾਅਦ ਉਹਨਾਂ ਦੀ ਲੜਕੀ ਨੇ ਇਸ ਲੜਕੇ 'ਤੇ ਕੇਸ ਕਰ ਦਿੱਤਾ।ਜਿਸ ਤੋਂ ਬਾਅਦ ਇਹ ਸਾਡੀ ਲੜਕੀ ਨੂੰ ਕੇਸ ਵਾਪਿਸ ਲੈਣ ਲਈ ਧਮਕਾਉਣ ਲੱਗਾ ਅਤੇ ਹੁਣ ਇਸ ਨੇ ਨਸ਼ੇ ਦਾ ਟੀਕਾ ਲਗਾ ਕੇ ਇਸ ਦਾ ਕਤਲ ਕਰ ਦਿੱਤਾ। Girlਉਹਨਾਂ ਦੀ ਮੰਗ ਹੈ ਕਿ ਇਸ ਨੌਜਵਾਨ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ ਸਥਾਨਕ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਜਾਂਚ ਸ਼ੁਰੂ ਕਰ ਦਿਤੀ ਹੈ। -PTC News


Top News view more...

Latest News view more...