ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

death
ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ,ਗੁਰਦਾਸਪੁਰ: ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰਾਹ ਚੁਣਦੇ ਹਨ ਤੇ ਹੁਣ ਤੱਕ ਕਈ ਨੌਜਵਾਨ ਵਿਦੇਸ਼ ਦੀ ਧਰਤੀ ‘ਤੇ ਪਹੁੰਚ ਚੁੱਕੇ ਹਨ। ਪਰ ਕੁਝ ਨੌਜਵਾਨਾਂ ਨਾਲ ਉਥੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ, ਜਿਸ ਕਾਰਨ ਉਹਨਾਂ ਦੀ ਮੌਤ ਵੀ ਹੋ ਜਾਂਦੀ ਹੈ।

death
ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅਜਿਹਾ ਹੀ ਕੁਝ ਵਾਪਰਿਆ ਗੁਰਦਾਸਪੁਰ ਦੇ ਪਿੰਡ ਭਾਮੜੀ ਦੇ ਨੌਜਵਾਨ ਸ਼ਰਨਜੀਤ ਸਿੰਘ ਨਾਲ ਜੋ ਕੁਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਜਿਸ ਦੀ ਅਚਾਨਕ ਬਰੇਨ ਅਟੈਕ ਹੋਣ ਕਾਰਨ ਮੌਤ ਹੋ ਗਈ। ਜਿਸ ਦੀ ਸੂਚਨਾ ਉਨ੍ਹਾਂ ਦੇ ਪਿੰਡ ਭਾਮੜੀ ਤੋਂ ਗਏ ਨੌਜਵਾਨਾਂ ਨੇ ਮ੍ਰਿਤਕ ਦੇ ਘਰ ਪਹੁੰਚਾਈ।ਜਿਸ ਤੋਂ ਬਾਅਦ ਉਸ ਦੀ ਲਾਸ਼ ਪਿੰਡ ਭਾਮੜੀ ਪਹੁੰਚੀ।

ਹੋਰ ਪੜ੍ਹੋ:ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ‘ਚ ਛਾਇਆ ਮਾਤਮ

ਜਿਸ ਨਾਲ ਪਿੰਡ ਭਾਮੜੀ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ।ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਤਾ-ਪਿਤਾ ਅਤੇ ਤਿੰਨ ਭਰਾ ਹਰਜਿੰਦਰ ਸਿੰਘ, ਲਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਆਪਣੇ ਪਿੱਛੇ ਛੱਡ ਗਿਆ।

death
ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਦੱਸਿਆ ਜਾ ਰਿਹਾ ਹੈ ਕਿ ਸ਼ਰਨਜੀਤ ਸਿੰਘ ਦੀ ਮੌਤ ਹੋਣ ਦੀ ਖ਼ਬਰ ਪਿੰਡ ਪਹੁੰਚਣ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਉਥੇ ਹੀ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸਮੂਹ ਰਿਸ਼ਤੇਦਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਦੇਰ ਸ਼ਾਮ ਮ੍ਰਿਤਕ ਸ਼ਰਨਜੀਤ ਦਾ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

-PTC News