ਗਣਰਾਜ ਦਿਹਾੜੇ ਮੌਕੇ ਗੁਰਦਾਸਪੁਰ ‘ਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਲਹਿਰਾਇਆ ਤਿਰੰਗਾ

Republic Day

ਗਣਰਾਜ ਦਿਹਾੜੇ ਮੌਕੇ ਗੁਰਦਾਸਪੁਰ ‘ਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਲਹਿਰਾਇਆ ਤਿਰੰਗਾ,ਗੁਰਦਾਸਪੁਰ: ਅੱਜ ਦੇਸ਼ ਭਰ ‘ਚ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹੈ। 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ ‘ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ।

ਇਸ ਦੌਰਾਨ ਗੁਰਦਾਸਪੁਰ ‘ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦੀ ਸਲਾਮੀ ਲਈ।

ਹੋਰ ਪੜ੍ਹੋ: ਜਗਰਾਵਾਂ ‘ਚ ਐਸ.ਐਚ.ਓ ਦੇ ਡਰਾਈਵਰ ਨੇ ਗਣਤੰਤਰ ਦਿਵਸ ਮੌਕੇ ਖੁਦ ਨੂੰ ਮਾਰੀ ਗੋਲੀ

ਜ਼ਿਕਰ ਏ ਖਾਸ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ ‘ਚ ਮਨਾਇਆ ਜਾ ਰਿਹਾ ਹੈ।

-PTC News