ਗੁਰਦਾਸਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਬੱਸ ਹੋਈ ਹਾਦਸਾਗ੍ਰਸਤ, 8 ਸਵਾਰੀਆਂ ਜ਼ਖਮੀ

Road Accident

ਗੁਰਦਾਸਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਬੱਸ ਹੋਈ ਹਾਦਸਾਗ੍ਰਸਤ, 8 ਸਵਾਰੀਆਂ ਜ਼ਖਮੀ,ਗੁਰਦਾਸਪੁਰ: ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਅੱਜ ਉਸ ਸਮੇਂ ਹਾਦਸਾ ਵਾਪਰਿਆ, ਜਦੋਂ ਗੁਰਦਾਸਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਦਰੱਖਤ ਨਾਲ ਟਕਰਾਅ ਗਈ, ਜਿਸ ਕਾਰਨ 8 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਇਲਾਜ਼ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਚਲ ਰਿਹਾ ਹੈ।

Road Accident ਜਾਣਕਾਰੀ ਦਿੰਦਿਆਂ ਬੱਸ ਦੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਜਦ ਬਸ ਬੱਬਰੀ ਬਾਈਪਾਸ ਗੁਰਦਾਸਪੁਰ ਨੇੜੇ ਪਹੁੰਚੀ ਤਾਂ ਸੰਤੁਲਨ ਵਿਗੜਨ ਕਾਰਨ ਬਸ ਦਰੱਖਤ ਨਾਲ ਜਾ ਟਕਰਾਈ।

ਹੋਰ ਪੜ੍ਹੋ: ਸ੍ਰੀ ਅੰਮ੍ਰਿਤਸਰ ਸਾਹਿਬ: ਭੂੰਡ ਆਸ਼ਕਾਂ ਦੀ ਹੁਣ ਖੈਰ ਨਹੀਂ, ਦਿਹਾਤੀ ਪੁਲਿਸ ਵਲੋਂ ਸ਼ਕਤੀ ਟੀਮਾਂ ਦਾ ਗਠਨ

Road Accidentਉਧਰ ਘਟਨਾ ਸਥਾਨ ‘ਤੇ ਪਹੁੰਚੇ ਐਸ ਐਚ ਓ ਮੱਖਣ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਾਈਵੇਟ ਬੱਸ ਦਾ ਐਕਸੀਡੈਂਟ ਹੋਇਆ ਹੈ। ਉਹਨਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

-PTC News