ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਝੜਪ, ਪਿੰਡ ਦੇ ਹੀ ਕੁਝ ਲੋਕਾਂ ਨੇ ਨੋਜਵਾਨ ਦਾ ਕੀਤਾ ਕਤਲ

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਝੜਪ, ਪਿੰਡ ਦੇ ਹੀ ਕੁਝ ਲੋਕਾਂ ਨੇ ਨੋਜਵਾਨ ਦਾ ਕੀਤਾ ਕਤਲ,ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਭੁਗਣਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਪਿੰਡ ਦੇ ਹੀ ਕੁੱਝ ਲੋਕਾਂ ਨੇ ਇਕ 16 ਸਾਲ ਦੇ ਨੋਜਵਾਨ ਗੁਰਪ੍ਰੀਤ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦੱਸਿਆ ਜਾ ਰਿਹਾ ਹੈ ਮ੍ਰਿਤਕ ਨੌਜਵਾਨ ਅਤੇ ਉਸਦਾ ਪਿਤਾ ਦਿਲਬਾਗ ਸਿੰਘ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਅਤੇ ਪਿੰਡ ਦੇ ਹੀ ਕੁੱਝ ਹਥਿਆਰ ਬੰਦ ਲੋਕਾਂ ਨੇ ਉਹਨਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਹਮਲੇ ਵਿਚ 16 ਸਾਲ ਦੇ ਨੋਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ।

ਹੋਰ ਪੜ੍ਹੋ:ਬਠਿੰਡਾ ‘ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਅਤੇ ਭਰਾ ਲਵਪ੍ਰੀਤ ਨੇ ਦੱਸਿਆ ਕਿ ਉਹਨਾਂ ਕੋਲ ਪਿੰਡ ਵਿੱਚ 12 ਕਿਲੇ ਜ਼ਮੀਨ ਹੈ ਅਤੇ ਪਿੰਡ ਦੇ ਹੀ ਕੁੱਝ ਲੋਕ ਉਹਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਜਿੰਨ੍ਹਾਂ ਵਿਚੋਂ ਇਕ ਪੁਲਿਸ ਮੁਲਾਜ਼ਮ ਹੈ ਅਤੇ ਇਕ ਸਾਬਕਾ ਫੌਜੀ ਹੈ ਅਤੇ ਉਹਨਾਂ ਦੀ ਪਹਿਲਾਂ ਵੀ ਕਈ ਵਾਰ ਖੇਤ ਦੀ ਵੱਟ ਨੂੰ ਲੈਕੇ ਤਕਰਾਰ ਬਾਜ਼ੀ ਹੋਈ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹਸਪਤਾਲ ਵਿਚ ਪਹੁੰਚੇ ਡੀ ਐਸ ਪੀ ਮੋਹੇਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਿਰਚ ਮਾਰ ਕੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ।

-PTC News