ਹੋਰ ਖਬਰਾਂ

ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,1 ਨੌਜਵਾਨ ਦੀ ਮੌਤ, 2 ਜ਼ਖਮੀ

By Shanker Badra -- July 02, 2019 11:55 am

ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,1 ਨੌਜਵਾਨ ਦੀ ਮੌਤ, 2 ਜ਼ਖਮੀ:ਗੁਰਦਾਸਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ।

Gurdaspur Road Accident , 1 young man death, 2 injured
ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,1 ਨੌਜਵਾਨ ਦੀ ਮੌਤ, 2 ਜ਼ਖਮੀ

ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਅਨਿਲ ਕੁਮਾਰ , ਰੋਹਿਤ ਕੁਮਾਰ ਅਤੇ ਗੁਰਮੀਤ ਸਿੰਘ ਦੋਆਬ ਨਹਿਰ ਤੋਂ ਨਹਾ ਕੇ ਪਿੰਡ ਵਾਪਸ ਜਾ ਰਹੇ ਸਨ। ਇਸ ਦੌਰਾਨ ਪਿੰਡ ਮੱਲੋਵਾਲ ਨੇੜੇ ਮੋੜ 'ਤੇ ਇਨ੍ਹਾਂ ਦਾ ਮੋਟਰਸਾਇਕਲ ਰਜਵਾਹੇ ਦੇ ਉਪਰ ਬਣੇ ਪੁੱਲ ਨਾਲ ਟਕਰਾ ਕੇ ਹੇਠਾਂ ਡਿੱਗ ਗਿਆ।

Gurdaspur Road Accident , 1 young man death, 2 injured
ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,1 ਨੌਜਵਾਨ ਦੀ ਮੌਤ, 2 ਜ਼ਖਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਇਸ ਨਾਲ ਅਨਿਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰੋਹਿਤ ਤੇ ਗੁਰਮੀਤ ਸਿੰਘ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਇਲਾਜ ਦੇ ਲਈ ਲਿਆਂਦਾ ਗਿਆ ਹੈ।
-PTCNews

  • Share