ਗੁਰਦਾਸਪੁਰ ‘ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Gurdaspur Shiv Sena leader Shot Death
ਗੁਰਦਾਸਪੁਰ 'ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਗੁਰਦਾਸਪੁਰ ‘ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ:ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ‘ਚ ਬੀਤੀ ਰਾਤ ਅਣਪਛਾਤੇ 3 ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।ਮ੍ਰਿਤਕ ਦੀ ਪਛਾਣ ਅਜੇ ਸਲਾਰੀਆ ਪੁੱਤਰ ਸੁਦਾਗਰ ਸਿੰਘ ਪਿੰਡ ਖਾੜੀਆ ਵਜੋਂ ਹੋਈ ਹੈ।ਇਸ ਮਗਰੋਂ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਅਤੇ ਫ਼ਰਾਰ ਹੋ ਗਏ।

Gurdaspur Shiv Sena leader Shot Death
ਗੁਰਦਾਸਪੁਰ ‘ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜਾਣਕਾਰੀ ਅਨੁਸਾਰ ਮ੍ਰਿਤਕ ਅਜੇ ਕੁਮਾਰ ਦੇਰ ਸ਼ਾਮ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਮੁੰਨਾ ਦੇ ਨਾਲ ਪੁਰਾਣਾ ਸ਼ਾਲਾ ਬੱਸ ਅੱਡੇ ‘ਤੇ ਖੜਾ ਸੀ ਕਿ ਅਚਾਨਕ ਇਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਅਜੇ ਕੁਮਾਰ ‘ਤੇ ਗੋਲੀ ਚਲਾ ਦਿੱਤੀ।ਇਸ ਤੋਂ ਬਾਅਦ ਕਾਤਲਾਂ ਨੇ ਅਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ।

Gurdaspur Shiv Sena leader Shot Death
ਗੁਰਦਾਸਪੁਰ ‘ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਘਟਨਾ ਮਗਰੋਂ ਅਜੇ ਕੁਮਾਰ ਨੂੰ ਗੰਭੀਰ ਹਾਲਤ ‘ਚ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ‘ਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹੱਤਿਆਰੇ ਮੌਕੇ ਤੋਂ ਭੱਜਣ ‘ਚ ਸਫ਼ਲ ਹੋ ਗਏ ਹਨ।

Gurdaspur Shiv Sena leader Shot Death
ਗੁਰਦਾਸਪੁਰ ‘ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਤੇ ਹੋਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ।ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਬਾਰੇ ਸਾਰੀ ਸੱਚਾਈ ਜਾਂਚ ਦੇ ਬਾਅਦ ਹੀ ਸਾਹਮਣੇ ਆਏਗੀ।ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ ਟੀਮਾਂ ਬਣਾਈਆਂ ਗਈਆਂ ਹਨ।
-PTCNews