Fri, Apr 26, 2024
Whatsapp

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ

Written by  Shanker Badra -- November 29th 2018 12:43 PM -- Updated: November 29th 2018 12:59 PM
ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ:ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅੱਜ ਗੁਰਦਾਸਪੁਰ 'ਚ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।Gurdaspur Sugarcane Due Amount take SAD farmers favor Protestਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇਹ ਧਰਨਾ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਹੈ।Gurdaspur Sugarcane Due Amount take SAD farmers favor Protestਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਝੂਠੇ ਲਾਅਰੇ ਲਗਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਆਪਣੀ ਕਹਿਣੀ ਤੇ ਕਰਨੀ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰ ਇਕ ਵਰਗ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕੀ ਬੈਠਾ ਹੈ।Gurdaspur Sugarcane Due Amount take SAD farmers favor Protestਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਨੂਮਾਇੰਦਗੀ ਕਰ ਰਿਹਾ ਅਕਾਲੀ ਦਲ ਕੈਪਟਨ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾ ਰਿਹਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦਿਆਂ ਤੇ ਖ਼ਰੀ ਉਤਰੇ।Gurdaspur Sugarcane Due Amount take SAD farmers favor Protestਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਨੂੰ ਅੱਜ ਆਪਣਾ ਕੰਮ ਕਾਰ ਛੱਡ ਕੇ ਰੋਸ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਪਹਿਲਾਂ ਮੰਡੀਆਂ ਵਿਚ ਕਿਸਾਨ ਰੁਲਣ ਲਈ ਮਜ਼ਬੂਰ ਸੀ, ਹੁਣ ਆਪਣੀ ਹੀ ਫਸਲ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਜਦੋਂ ਕਿ ਗੰਨੇ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ ਪਰ ਕਿਸਾਨਾਂ ਨੂੰ ਬਕਾਇਆ ਨਹੀਂ ਦਿੱਤਾ ਗਿਆ। -PTCNews


Top News view more...

Latest News view more...