Tue, Apr 30, 2024
Whatsapp

ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਲਵਾਈ ਹਾਜਰੀ 

Written by  Joshi -- May 27th 2018 10:14 AM
ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਲਵਾਈ ਹਾਜਰੀ 

ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਲਵਾਈ ਹਾਜਰੀ 

ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਲਵਾਈ ਹਾਜਰੀ ਸਿੱਖਾਂ ਦੇ ਧਾਰਮਿਕ ਸਥਾਨ, ਉਤਰਾਖੰਡ ਸੂਬੇ ਵਿੱਚ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸੰਗਤਾਂ ਦੇ ਹਜ਼ੂਮ ਨਾਲ ਮਾਹੌਲ ਖਾਲਸਾਈ ਬਣਿਆ ਰਿਹਾ ਅਤੇ ਸੰਗਤਾਂ ਵੱਲੋਂ ਲਗਾਏ ਗਏ ਜੈਕਾਰਿਆਂ ਨਾਲ ਸਾਰਾ ਮਾਹੌਲ ਖ਼ਾਲਸਾਈ ਰੰਗ 'ਚ ਰੰਗਿਆ ਰਿਹਾ। ਉਤਰਾਖੰਡ 'ਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਸਾਲਾਨਾ ਯਾਤਰਾ ਦੀ ਵੀ ਸ਼ੁਰੂਆਤ ਕੀਤੀ ਗਈ। gurdwara hemkunt sahib yatra starts ਦੱਸ ਦੇਈਏ ਕਿ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਗੋਬਿੰਦਘਾਟ ਤੋਂ ਗੋਬਿੰਦਧਾਮ ਤੱਕ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਤਕਰੀਬਨ  ਛੇ ਹਜ਼ਾਰ ਤੋਂ ਵੱਧ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਗਤਾਂ ਦੇ ਪਹਿਲੇ ਜੱਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਭੇਜਿਆ ਗਿਆ ਅਤੇ ਪਾਵਨ ਸਰੂਪ ਗੁਰਦੁਆਰੇ ਵਿਖੇ ਸੁਸ਼ੋਭਿਤ ਕੀਤੇ ਗਏ।ਇਸ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਅਤੇ ਭੋਗ ਪਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ, ਰਸਤੇ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਬਰਫ ਹੋਣ ਕਾਰਨ, ਰਸਤੇ ਨੂੰ ਕੱਟ ਕੇ ਸੰਗਤਾਂ ਦੇ ਜਾਣ ਲਈ ਵੱਖਰਾ ਰਾਹ ਤਿਆਰ ਕੀਤਾ ਗਿਆ। gurdwara hemkunt sahib yatra startsਦੱਸ ਦੇਈਏ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਅਕਤੂਬਰ ਮਹੀਨੇ ਭਾਰੀ ਬਰਫਬਾਰੀ ਕਾਰਨ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਇਸ ਮਹੀਨੇ ਰਸਤੇ ਸਾਫ ਹੋਣ ਕਾਰਨ ਸੰਗਤਾਂ ਵੱਡੀ ਗਿਣਤੀ 'ਚ ਇੱਥੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਪੁੱਜਦੀਆਂ ਹਨ। —PTC News


Top News view more...

Latest News view more...