Mon, Apr 29, 2024
Whatsapp

ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ

Written by  Shanker Badra -- October 06th 2018 06:15 PM
ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ

ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ

ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲਮੋਚਨ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਵਿਖੇ ਆਯੋਜਿਤ ਕੀਤੇ ਗੁਰਮਤਿ ਸਮਾਗਮ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਂਤਾਂ ਤੇ ਫਲਸਫੇ ’ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨਗਰ ਕੀਰਤਨ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਇਸੇ ਦੌਰਾਨ ਨਗਰ ਕੀਰਤਨ ਦੇ ਹਰਿਆਣਾ ਰਾਜ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਯਮੁਨਾ ਨਦੀ ਦੇ ਪੁੱਲ ਨਜ਼ਦੀਕ ਹਰਿਆਣਾ ਰਾਜ ਦੀ ਸਰਹੰਦ ‘’ਤੇ ਸਥਿਤ ਪਿੰਡ ਤ੍ਰਿਪਰੀ ਵਿਖੇ ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਕਿਆਮਪੁਰ, ਬੀਬੀ ਮਨਜੀਤ ਕੌਰ ਗਧੋਲਾ, ਤੇਜਿੰਦਰਪਾਲ ਸਿੰਘ ਢਿੱਲੋਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਪੰਜ ਪਿਆਰਿਆਂ ਤੇ ਨਗਰ ਕੀਰਤਨ ਵਿਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਤੋਂ ਇਲਾਵਾ ਥਾਂ-ਥਾਂ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਸ਼ਰਧਾ ਭਾਵਨਾ ਅਤੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਗਈ।ਸਕੂਲੀ ਬੱਚਿਆਂ ਵੱਲੋਂ ਬੈਂਡ ਦੀਆਂ ਧੁੰਨਾਂ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ ਗਏ। -PTCNews


Top News view more...

Latest News view more...