ਗੁਰਦੁਆਰਾਸ੍ਰੀ ਨਨਕਾਣਾ ਸਾਹਿਬ ‘ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਸ਼ਬਦਾਂ ‘ਚ ਨਿਖੇਧੀ

Gurdwara Nankana Sahib Attack On Harnam Singh Khalsa Statement
ਗੁਰਦੁਆਰਾਸ੍ਰੀ ਨਨਕਾਣਾ ਸਾਹਿਬ 'ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਸ਼ਬਦਾਂ 'ਚ ਨਿਖੇਧੀ

ਗੁਰਦੁਆਰਾਸ੍ਰੀ ਨਨਕਾਣਾ ਸਾਹਿਬ ‘ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਸ਼ਬਦਾਂ ‘ਚ ਨਿਖੇਧੀ:ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵੱਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਅੰਦਰ ਫਸੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਗੁਰਦਆਰਾ ਸ੍ਰੀ ਨਨਕਾਣਾ ਸਾਹਿਬ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

Gurdwara Nankana Sahib Attack On Harnam Singh Khalsa Statement
ਗੁਰਦੁਆਰਾਸ੍ਰੀ ਨਨਕਾਣਾ ਸਾਹਿਬ ‘ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਸ਼ਬਦਾਂ ‘ਚ ਨਿਖੇਧੀ

ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਭੜਕੀ ਹੋਈ ਭੀੜ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਅਜਿਹੇ ਹਮਲਿਆਂ ਰਾਹੀਂ ਭਾਈਚਾਰਕ ਸਾਂਝ ਨੂੰ ਤਾਰਪੀਡੋ ਕਰਨ ‘ਚ ਲਗੇ ਸ਼ਰਾਰਤੀ ਅਨਸਰਾਂ ‘ਤੇ ਕਰੜੀ ਸਖਤਾਈ ਕਰਨੀ ਚਾਹੀਦੀ ਹੈ।

Gurdwara Nankana Sahib Attack On Harnam Singh Khalsa Statement
ਗੁਰਦੁਆਰਾਸ੍ਰੀ ਨਨਕਾਣਾ ਸਾਹਿਬ ‘ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਸ਼ਬਦਾਂ ‘ਚ ਨਿਖੇਧੀ

ਸ੍ਰੀ ਨਨਕਾਣਾ ਸਾਹਿਬ ਵਿਖੇ ਕੀਤੀ ਗਈ ਪੱਥਰਬਾਜ਼ੀ ਦੀ ਨਿਖੇਧੀ ਕਰਨ ਵਾਲਿਆਂ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ ਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।
-PTCNews