Fri, Apr 26, 2024
Whatsapp

ਗੁਰਦੁਆਰਾ ਸਾਹਿਬ ਘੁਡਾਣੀ ਕਲਾਂ ਬਾਰੇ ਰਾਜਨੀਤੀ ਕਰ ਰਹੇ ਲੋਕਾਂ ਤੋਂ ਸੁਚੇਤ ਰਹੇ ਸੰਗਤ- ਬੀਬੀ ਜਗੀਰ ਕੌਰ

Written by  Riya Bawa -- November 09th 2021 04:59 PM
ਗੁਰਦੁਆਰਾ ਸਾਹਿਬ ਘੁਡਾਣੀ ਕਲਾਂ ਬਾਰੇ ਰਾਜਨੀਤੀ ਕਰ ਰਹੇ ਲੋਕਾਂ ਤੋਂ ਸੁਚੇਤ ਰਹੇ ਸੰਗਤ- ਬੀਬੀ ਜਗੀਰ ਕੌਰ

ਗੁਰਦੁਆਰਾ ਸਾਹਿਬ ਘੁਡਾਣੀ ਕਲਾਂ ਬਾਰੇ ਰਾਜਨੀਤੀ ਕਰ ਰਹੇ ਲੋਕਾਂ ਤੋਂ ਸੁਚੇਤ ਰਹੇ ਸੰਗਤ- ਬੀਬੀ ਜਗੀਰ ਕੌਰ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਨਿੰਮਸਰ ਚੋਲ੍ਹਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਸ਼ੋਭਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੋਲ੍ਹੇ ਸਬੰਧੀ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਅਤੇ ਪਾਏ ਜਾ ਰਹੇ ਭਰਮ-ਭੁਲੇਖਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਛੋੜ ਦਿਹਾੜੇ ਦੇ 400 ਸਾਲਾ ਨੂੰ ਸਮਰਪਿਤ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਨਗਰ ਕੀਰਤਨ ਆਰੰਭ ਕੀਤੇ ਜਾਣ ਸਮੇਂ ਇਸ ਚੋਲ੍ਹੇ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਮੰਗ ਕੀਤੀ ਗਈ ਸੀ, ਪਰੰਤੂ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਚੋਲ੍ਹਾ ਸਾਹਿਬ ਨਗਰ ਕੀਰਤਨ ਵਿਚ ਸ਼ਾਮਲ ਨਹੀਂ ਕੀਤਾ ਸੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਜਾਰੀ ਕਰਕੇ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਗੁਰੂ ਸਾਹਿਬ ਦਾ ਚੋਲ੍ਹਾ ਬਾਹਰ ਕਿਸੇ ਵੀ ਅਸਥਾਨ ’ਤੇ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਫ਼ ਕਰਨ ਬਾਅਦ ਵੀ ਅੱਜ ਕੁਝ ਲੋਕ ਇਸ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਅਜਿਹੇ ਲੋਕਾਂ ਦੀ ਮਨਸ਼ਾ ਸੰਗਤ ਵਿਚ ਦੁਬਿਧਾ ਪੈਦਾ ਕਰਨ ਤੋਂ ਵੱਧ ਕੁਝ ਨਹੀਂ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰੂ ਸਾਹਿਬ ਦਾ ਇਤਿਹਾਸਕ ਚੋਲ੍ਹਾ ਗੁਰਦੁਆਰਾ ਘੁਡਾਣੀ ਕਲਾਂ ਵਿਖੇ ਸੁਰੱਖਿਅਤ ਹੈ ਅਤੇ ਇਸ ਨੂੰ ਕਿਤੇ ਵੀ ਹੋਰ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜਾਣਬੁਝ ਕੇ ਮਾਹੌਲ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਅਤੇ ਅਜਿਹੇ ਲੋਕਾਂ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਚੱਲੀਆਂ ਜਾ ਰਹੀਆਂ ਚਾਲਾਂ ਤੋਂ ਦੂਰ ਰਹਿਣ। -PTC News


Top News view more...

Latest News view more...