Sat, Dec 20, 2025
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

Reported by:  PTC News Desk  Edited by:  Shanker Badra -- April 30th 2018 05:54 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ:ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਏ ਨੇ ਕੀਤੀ।ਇਸ ਮੌਕੇ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਦਾਰ ਹਰੀ ਸਿੰਘ ਜੀ ਨਲਵਾ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ।ਉਨ੍ਹਾਂ ਸਿੱਖ ਰਾਜ ਦੀ ਸਥਾਪਤੀ ਲਈ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਸੂਰਬੀਰ ਯੋਧੇ ਸ. ਨਲਵੇ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। -PTCNews


Top News view more...

Latest News view more...

PTC NETWORK
PTC NETWORK