Advertisment

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

author-image
Shanker Badra
New Update
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ
Advertisment
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ:ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਏ ਨੇ ਕੀਤੀ।ਇਸ ਮੌਕੇ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਦਾਰ ਹਰੀ ਸਿੰਘ ਜੀ ਨਲਵਾ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ।ਉਨ੍ਹਾਂ ਸਿੱਖ ਰਾਜ ਦੀ ਸਥਾਪਤੀ ਲਈ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਸੂਰਬੀਰ ਯੋਧੇ ਸ. ਨਲਵੇ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment